ਅਮਲੋਹ ’ਚ ਪਟਾਕਿਆਂ ਨਾਲ ਭਰੀ ਰੇਹੜੀ 'ਚ ਹੋਇਆ ਜ਼ਬਰਦਸਤ ਧਮਾਕਾ
Published : Apr 19, 2021, 12:53 pm IST
Updated : Apr 19, 2021, 1:00 pm IST
SHARE ARTICLE
Blast in Firecracker At Amloh
Blast in Firecracker At Amloh

ਇਕ ਵਿਅਕਤੀ ਦੀ ਮੌਕੇ ’ਤੇ ਮੌਤ ਤੇ ਇਕ ਜ਼ਖਮੀ

ਅਮਲੋਹ: ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਟਾਕਿਆਂ ਨਾਲ ਭਰੀ ਇਕ ਰੇਹੜੀ 'ਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

Blast in Firecracker At AmlohBlast At Amloh

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਰੇਹੜੀ 'ਤੇ ਬੈਠਾ ਵਿਅਕਤੀ 30 ਤੋਂ 35 ਫੁੱਟ ਉੱਪਰ ਉੱਛਲ ਗਿਆ ਅਤੇ ਰੇਹੜੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਧਮਾਕੇ ਦੌਰਾਨ ਜ਼ਖਮੀ ਹੋਏ ਵਿਅਕਤੀ ਦਾ ਸਿਵਲ ਹਸਪਤਾਲ ਅਮਲੋਹ ਵਿਖੇ ਇਲਾਜ ਚੱਲ ਰਿਹਾ ਹੈ।

Injured Man Injured Man

ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਰੇਹੜੀ 'ਚ ਪਟਾਕੇ ਲੈ ਕੇ ਮਲੋਦ ਤੋਂ ਅਮਲੋਹ ਨੂੰ ਜਾ ਰਹੇ ਸਨ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਨਾਂਅ ਹਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਤੇ ਜ਼ਖਮੀ ਵਿਅਕਤੀ ਦਾ ਨਾਂਅ ਸੁਰਿੰਦਰਪਾਲ ਸਿੰਘ ਹੈ। ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੜਕ ਟੁੱਟੀ ਹੋਈ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਧਮਾਕੇ ਨਾਲ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement