ਡਾ. ਚਰਨਜੀਤ ਸਿੰਘ ਅਟਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿਤਾ ਅਸਤੀਫ਼ਾ
Published : Apr 19, 2023, 12:49 pm IST
Updated : Apr 19, 2023, 5:55 pm IST
SHARE ARTICLE
PHOTO
PHOTO

ਡਾ.ਅਟਵਾਲ ਨੇ ਅਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ

 

ਲੁਧਿਆਣਾ - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਡਾ.ਅਟਵਾਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। 

ਦੱਸਣਯੋਗ ਹੈ ਕਿ ਡਾ.ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇੰਦਰ ਇਕਬਾਲ ਨੂੰ ਜ਼ਿਮਨੀ ਚੋਣਾਂ ਲਈ ਉਮੀਦਵਾਰ ਵੱਜੋਂ ਭਾਜਪਾ ਨੇ ਉਮੀਦਵਾਰ ਵੀ ਐਲਾਨਿਆ ਗਿਆ ਹੈ। ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement