ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਅਤੇ ਉਸ ਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Published : Apr 19, 2023, 5:20 pm IST
Updated : Apr 19, 2023, 5:20 pm IST
SHARE ARTICLE
Vigilance Bureau arrests SDO Mining, his driver for taking bribe Rs 40,000
Vigilance Bureau arrests SDO Mining, his driver for taking bribe Rs 40,000

ਵਿਜੀਲੈਂਸ ਨੇ ਰਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਸਰਬਜੀਤ ਸਿੰਘ ਅਤੇ ਮਨੀ ਰਾਮ ਨੂੰ ਕੀਤਾ ਗ੍ਰਿਫ਼ਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੈਰਨ ਦੋਸਾਂਝ ਨੇ ਕੈਨੇਡਾ ਵਿਚ ਸਭ ਤੋਂ ਪਹਿਲਾਂ ਵਸਣ ਵਾਲੇ ਸਿੱਖਾਂ ’ਤੇ ਲਿਖੀ ਕਿਤਾਬ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਹਰਿਆਣਾ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੰਜਾਬ ਪੁਲਿਸ ਦੀ ਟੀਮ ਦਾ ਲੋਕਾਂ ਨੇ ਕੀਤਾ ਘਿਰਾਓ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ 'ਤੇ ਹੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement