Phagwara Accident News: ਫਗਵਾੜਾ 'ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ
Published : Apr 19, 2025, 10:35 am IST
Updated : Apr 19, 2025, 1:16 pm IST
SHARE ARTICLE
Phagwara Accident News in punjabi
Phagwara Accident News in punjabi

Phagwara Accident News: ਮ੍ਰਿਤਕਾ ਵਿਚ ਇਕ ਬੱਚੀ ਵੀ ਸ਼ਾਮਲ

Phagwara Accident News in punjabi : ਸ਼ੁੱਕਰਵਾਰ ਰਾਤ ਨੂੰ ਕਰੀਬ 12:30 ਵਜੇ ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਤੂੜੀ ਨਾਲ ਭਰੀ ਇੱਕ ਟਰਾਲੀ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਜਿਸ ਕਾਰਨ ਤੂੜੀ ਦੀ ਭਰੀ ਟਰਾਲੀ ਪਲਟ ਗਈ, ਨੇੜੇ ਤੋਂ ਲੰਘ ਰਿਹਾ ਇੱਕ ਈ-ਰਿਕਸ਼ਾ ਵੀ ਇਸ ਦੀ ਲਪੇਟ ਵਿੱਚ ਆ ਗਿਆ।

ਹਾਦਸੇ ਵਿਚ ਪਤੀ-ਪਤਨੀ ਦੇ ਨਾਲ-ਨਾਲ ਉਨ੍ਹਾਂ ਦੇ ਡੇਢ ਸਾਲ ਦੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੀ ਸੂਚਨਾ ਰਾਤ ਦੇ ਕਰੀਬ 12:30 ਵਜੇ ਮਿਲੀ। ਮੌਕੇ 'ਤੇ ਪਹੁੰਚ ਕੇ ਜਾਂਚ ਕਰਨ 'ਤੇ ਪਤਾ ਲੱਗਾ ਕਿ ਕਾਰ ਅਤੇ ਟਰਾਲੀ ਦੀ ਟੱਕਰ ਵਿੱਚ ਈ-ਰਿਕਸ਼ਾ ਲਪੇਟ ਵਿੱਚ ਆ ਗਿਆ ।

ਜਿਸ ਨਾਲ ਪਤੀ-ਪਤਨੀ ਅਤੇ ਉਨ੍ਹਾਂ ਦੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ। ਤਿੰਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਪਰਿਵਾਰ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement