ਚੰਡੀਗੜ੍ਹ ’ਚ 4 ਵਜੇ ਤੱਕ ਹੋਈ 52.18 ਫ਼ੀ ਸਦੀ ਵੋਟਿੰਗ
Published : May 19, 2019, 4:49 pm IST
Updated : May 19, 2019, 4:49 pm IST
SHARE ARTICLE
Lok Sabha Election Chandigarh
Lok Sabha Election Chandigarh

ਸ਼ਾਂਤੀਪੂਰਵਕ ਢੰਗ ਨਾਲ ਪੈ ਰਹੀਆਂ ਵੋਟਾਂ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖ਼ਰੀ ਗੇੜ ਤਹਿਤ ਪੰਜਾਬ ਤੇ ਚੰਡੀਗੜ੍ਹ ਵਿਚ ਵੋਟਿੰਗ ਜਾਰੀ ਹੈ। ਪੰਜਾਬ ਵਿਚ ਜਿੱਥੇ ਕਈ ਥਾਈਂ ਵੋਟਾਂ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ, ਉੱਥੇ ਹੀ ਚੰਡੀਗੜ੍ਹ ’ਚ ਸ਼ਾਂਤੀਪੂਰਵਕ ਢੰਗ ਨਾਲ ਵੋਟਿੰਗ ਦਾ ਸਿਲਸਿਲਾ ਜਾਰੀ ਹੈ। ਚੰਡੀਗੜ੍ਹ ’ਚ ਸ਼ਾਮ 4 ਵਜੇ ਤੱਕ 52.18 ਫ਼ੀ ਸਦੀ ਵੋਟਿੰਗ ਹੋ ਚੁੱਕੀ ਹੈ।

Lok Sabha ElectionLok Sabha Election

ਇੱਥੇ ਕੁਝ ਥਾਵਾਂ ’ਤੇ ਈ.ਵੀ.ਐਮ. ਮਸ਼ੀਨਾਂ ਵਿਚ ਖ਼ਰਾਬੀ ਹੋਣ ਦੀ ਸ਼ਿਕਾਇਤ ਵੀ ਸਾਹਮਣੇ ਆਈ, ਜਿਸ ਨੂੰ ਬਾਅਦ ’ਚ ਸਹੀ ਕਰ ਲਿਆ ਗਿਆ। ਦੱਸ ਦਈਏ ਕਿ ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਚੱਲ ਰਹੀ ਹੈ ਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੰਡੀਗੜ੍ਹ ਵਿਚ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਵੱਖ-ਵੱਖ ਬੂਥਾਂ ’ਤੇ ਲੰਮੀਆਂ ਲਾਈਨਾਂ ਵਿਚ ਲੋਕ ਸ਼ਾਂਤੀਪੂਰਨ ਢੰਗ ਨਾਲ ਵੋਟ ਪਾਉਣ ਲਈ ਖੜ੍ਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement