ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ 26 ਮਈ ਤੋਂ
Published : May 19, 2021, 4:20 pm IST
Updated : May 19, 2021, 4:22 pm IST
SHARE ARTICLE
School Students
School Students

ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੇਂਟਿੰਗ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਛੁਪੀ ਹੋਈ ਪ੍ਰਤੀਭਾ ਨੂੰ ਨਿਖਾਰਣਾ ਵੀ ਹੈ।

ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਦੇ ਵਾਸਤੇ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਦੇ ਹੇਠ ਸਕੂਲ ਪੱਧਰ ’ਤੇ 26 ਮਈ ਤੋਂ 29 ਮਈ 2021 ਤੱਕ ਕਰਵਾਏ ਜਾਣਗੇ।

StudentsStudents

ਇਨਾਂ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਹਿੱਸਾ ਲੈ ਸਕਣਗੇ। ਪੇਂਟਿੰਗ ਵਾਸਤੇ ਹਰੇਕ ਜਮਾਤ ਲਈ ਵੱਖ ਵੱਖ ਵਿਸ਼ੇ ਦਿੱਤੇ ਗਏ ਹਨ। ਕੋਰੋਨਾ ਦੇ ਕਾਰਨ ਸਕੂਲ ਬੰਦ ਹੋਣ ਕਾਰਨ ਇਹ ਮੁਕਾਬਲੇ ਆਨ ਲਾਈਨ ਕਰਵਾਏ ਜਾ ਰਹੇ ਹਨ। ਇਨਾਂ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

School StudentsSchool Students

ਬੁਲਾਰੇ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਹਰ ਪਾਸੇ ਬਣੇ ਨਿਰਾਸ਼ਾ ਦੇ ਮਾਹੌਲ ਵਿੱਚੋਂ ਵਿਦਿਆਰਥੀਆਂ ਨੂੰ ਬਾਹਰ ਕੱਢਣ ਅਤੇ ਉਨਾਂ ਵਿੱਚ ਉਤਸ਼ਾਹ ਭਰਨ ਲਈ ਵਿਭਾਗ ਨੇ ਇਹ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਨਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੇਂਟਿੰਗ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਛੁਪੀ ਹੋਈ ਪ੍ਰਤੀਭਾ ਨੂੰ ਨਿਖਾਰਣਾ ਵੀ ਹੈ।

School StudentsSchool Students

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement