ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
Published : May 19, 2022, 6:28 pm IST
Updated : May 19, 2022, 6:28 pm IST
SHARE ARTICLE
photo
photo

'ਪੰਜਾਬ ਸਰਕਾਰ ਗਊ ਭਲਾਈ ਅਤੇ ਗਾਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ'

 

ਚੰਡੀਗੜ੍ਹ: ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਗਾਵਾਂ ਦੀ ਭਲਾਈ ਅਤੇ ਸਾਂਭ-ਸੰਭਾਲ ਲਈ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਗਾਵਾਂ ਦੀ ਸਾਂਭ-ਸੰਭਾਲ ਹਿੱਤ ਬਿਜਲੀ, ਸਾਫ਼ ਪਾਣੀ, ਸ਼ੈੱਡਾਂ ਅਤੇ ਵਿਸ਼ੇਸ਼ ਤੌਰ 'ਤੇ ਡਾਕਟਰੀ ਇਲਾਜ ਦੇ ਨਾਲ-ਨਾਲ ਗਾਵਾਂ ਸਬੰਧੀ ਸੈੱਸ ਇਕੱਠਾ ਕਰਕੇ ਰਾਜ ਦੀਆਂ ਗਊਸ਼ਾਲਾਵਾਂ ਨੂੰ ਰਾਸ਼ੀ ਦੇਣ ਬਾਰੇ ਵਿਚਾਰ ਕੀਤਾ ਗਿਆ।

 

PHOTOPHOTO

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਹਤਰ ਬਣਾਉਣ ਲਈ  ਇਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੀ ਜ਼ਰੂਰਤ ਵੱਲ ਵੀ ਸਪੀਕਰ ਦਾ ਧਿਆਨ ਦੁਆਇਆ ਗਿਆ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨੇ ਗਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਅਤੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਗੱਲਬਾਤ ਦਿਲਚਸਪੀ ਨਾਲ ਸੁਣੀ ਅਤੇ ਫੌਰੀ ਮਸਲਿਆਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਭਲਾਈ ਅਤੇ ਗਾਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਸਾਧੂ ਰਾਮ ਖੁਸਲਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement