ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ
Published : May 19, 2022, 9:01 pm IST
Updated : May 19, 2022, 9:01 pm IST
SHARE ARTICLE
Mini bus operators call off strike after assurance of Transport Minister
Mini bus operators call off strike after assurance of Transport Minister

ਉਹਨਾਂ ਨੇ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅੰਮ੍ਰਿਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਹਨਾਂ ਨੇ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ।

Mini bus operators call off strike after assurance of Transport MinisterMini bus operators call off strike after assurance of Transport Minister

ਉਹਨਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੁਜ਼ਗਾਰ ਪ੍ਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਹਨਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰ੍ਹਾਂ ਵੀ ਸੰਭਵ ਹੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ।

Mini bus operators call off strike after assurance of Transport MinisterMini bus operators call off strike after assurance of Transport Minister

ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ। ਇਸ ਮਗਰੋਂ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement