'ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ'

By : GAGANDEEP

Published : May 19, 2023, 4:11 pm IST
Updated : May 19, 2023, 4:11 pm IST
SHARE ARTICLE
Anmol Gagan Maan
Anmol Gagan Maan

ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ।ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।

ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ।

ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ।  ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement