ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ

By : GAGANDEEP

Published : May 19, 2023, 6:55 pm IST
Updated : May 19, 2023, 6:55 pm IST
SHARE ARTICLE
photo
photo

ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ

 

ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਨਾਲ ਭਾਣਾ ਵਾਪਰ ਗਿਆ। ਮੱਕੀ ਦੇ ਖੇਤਾਂ ਵਿਚ ਸਪਰੇਅ ਕਰਦੇ ਹੋਏ ਨੌਜਵਾਨ ਨੂੰ ਕਰੰਟ ਲੱਗ ਗਿਆ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

 ਨੌਜਵਾਨ ਦੀ ਪਹਿਚਾਣ ਰਾਕੇਸ਼ ਕੁਮਾਰ (19) ਵਾਸੀ ਬਲੀਬੇਗ ਬਸਤੀ ਵਜੋਂ ਹੋਈ ਹੈ। ਮ੍ਰਿਤਕ ਰਾਕੇਸ਼ ਕੁਮਾਰ ਦੇ ਸਾਥੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਹ ਕੁੱਲ 9 ਵਿਅਕਤੀ ਮਾਛੀਵਾੜਾ ਨੇੜੇ ਮੱਕੀ ਦੀ ਫਸਲ ’ਤੇ ਸਪਰੇਅ ਕਰਨ ਆਏ ਸਨ।

ਰਾਕੇਸ਼ ਵੀ ਉਨ੍ਹਾਂ ਨਾਲ ਫਸਲ ’ਤੇ ਸਪਰੇਅ ਕਰ ਰਿਹਾ ਸੀ ਕਿ ਅਚਾਨਕ ਖੇਤਾਂ ਵਿਚ ਲਟਕ ਰਹੀ ਬਿਜਲੀ ਦੀ ਤਾਰ ਉਸਦੇ ਸਰੀਰ ਨੂੰ ਛੂਹ ਗਈ, ਜਿਸ ਤੋਂ ਉਸਨੂੰ ਜ਼ੋਰਦਾਰ ਕਰੰਟ ਲੱਗਿਆ ਅਤੇ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਰਾਕੇਸ਼ ਕੁਮਾਰ ਦੀ ਮੰਗਣੀ ਕੀਤੀ ਹੋਈ ਸੀ, ਜਿਸ ਦਾ ਅਗਲੇ ਜੂਨ ਮਹੀਨੇ ’ਚ ਵਿਆਹ ਹੋਣਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement