Jalandhar Murder News : ਜਲੰਧਰ ’ਚ ਕਾਲਜ ਦੇ ਹੋਸਟਲ ਵਿਚੋਂ ਮਿਲੀ ਨੌਜਵਾਨ ਦੀ ਲਾਸ਼

By : BALJINDERK

Published : May 19, 2024, 11:42 am IST
Updated : May 19, 2024, 11:42 am IST
SHARE ARTICLE
ਮ੍ਰਿਤਕ ਰਾਹੁਲ
ਮ੍ਰਿਤਕ ਰਾਹੁਲ

Jalandhar Murder News : ਬਤੌਰ ਅਧਿਆਪਕ ਸੀ ਤਾਇਨਾਤ

Jalandhar Murder News : ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਇਕ ਨਿੱਜੀ ਕਾਲਜ ਦੇ ਹੋਸਟਲ ’ਚੋਂ ਲਾਸ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਹੁਲ ਪੁੱਤਰ ਦਲੀਪ ਚੰਦ ਵਾਸੀ ਬਡਰੋਪਾ, ਸਰਕਾਘਾਟ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਕਾਲਜ ’ਚ ਬਤੌਰ ਅਧਿਆਪਕ ਕੰਮ ਕਰ ਰਿਹਾ ਸੀ।

ਇਹ ਵੀ ਪੜੋ:Punjab News : ਡਾ.ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ

ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਕ ਲੜਕੀ ਨੇ ਰਾਹੁਲ ਦੇ ਪਿਤਾ ਨੂੰ ਫੋਨ ’ਤੇ ਦੱਸਿਆ ਕਿ ਰਾਹੁਲ ਦੀ ਤਬੀਅਤ ਠੀਕ ਨਹੀਂ ਹੈ ਤੇ ਉਨ੍ਹਾਂ ਨੂੰ ਉਸ ਨਾਲ ਗੱਲ ਕਰਨ ਲਈ ਕਿਹਾ। ਰਾਹੁਲ ਦੇ ਪਿਤਾ ਦਲੀਪ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਉਸ ਦੇ ਮੋਬਾਈਲ ’ਤੇ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਰਾਹੁਲ ਸੌਂ ਗਿਆ ਹੋਵੇਗਾ ਪਰ ਜਦੋਂ ਸਵੇਰੇ 7 ਵਜੇ ਵੀ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਨਾਲ ਗੱਲ ਕੀਤੀ ਤੇ ਕਾਲਜ ਸਟਾਫ਼ ਨੂੰ ਰਾਹੁਲ ਦੇ ਕਮਰੇ ’ਚ ਭੇਜਿਆ, ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤੇ ਧੱਕਾ ਮਾਰਿਆ, ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉਹ ਬਿਸਤਰੇ ’ਤੇ ਮ੍ਰਿਤਕ ਅਵਸਥਾ ’ਚ ਪਿਆ ਹੋਇਆ ਸੀ। ਏ. ਐੱਸ. ਆਈ. ਕੇਵਲ ਸਿੰਘ ਨੇ ਫ਼ਿਲਹਾਲ ਮ੍ਰਿਤਕ ਰਾਹੁਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from  body of young man in college hostel in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement