ਗੁਰੂ ਤੇਗ਼  ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਹਰਪਾਲ ਸਿੰਘ ਚੀਮਾ

By : JUJHAR

Published : May 19, 2025, 2:12 pm IST
Updated : May 19, 2025, 2:38 pm IST
SHARE ARTICLE
Guru Tegh Bahadur Ji's 350th martyrdom day will be celebrated on a grand scale: Harpal Singh Cheema
Guru Tegh Bahadur Ji's 350th martyrdom day will be celebrated on a grand scale: Harpal Singh Cheema

ਕਿਹਾ, ਗੁਰੂ ਜੀ ਦੇ ਚਰਣ ਛੋਹ ਧਰਤੀ ’ਤੇ ਕਰਵਾਏ ਜਾਣਗੇ ਕੀਰਤਨ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਕ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਬਲੀਦਾਨ ਦਿਵਸ ਇਸ ਸਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼  ਬਹਾਦਰ ਜੀ ਨੇ ਬਹੁਤ ਵੱਡੀ ਕੁਰਬਾਨੀ ਦਿਤੀ ਹੈ। ਲਾਸਾਨੀ ਇਤਿਹਾਸ ਉਨ੍ਹਾਂ ਦੇ ਨਾਮ ਬੋਲਦਾ ਹੈ ਕਿ ਮੁਗਲਾਂ ਸਮੇਂ ਸ੍ਰੀ ਗੁਰੂ ਤੇਗ਼  ਬਹਾਦਰ ਜੀ ਨੇ ਕੁਰਬਾਨੀ ਦਿਤੀ ਹੈ।  ਕਿਸ ਤਰ੍ਹਾਂ ਕਸ਼ਮੀਰੀ ਪੰਡਤਾਂ ਨੂੰ ਬਚਾਉਣ ਲਈ ਲੰਮਾਂ ਸੰਘਰਸ਼ ਲੜਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਤੇਗ਼  ਬਹਾਦਰ ਜੀ 350ਵਾਂ ਬਲੀਦਾਨ ਦਿਵਸ ਪੰਜਾਬ ਵਿਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਕ ਮੈਪ ਤਿਆਰ ਕੀਤਾ ਹੈ ਜਿਸ ਵਿਚ ਜਿਹੜੀ ਜਿਹੜੀ ਥਾਂ ’ਤੇ ਗੁਰੂ ਜੀ ਦੇ ਚਰਣ ਪਏ ਹਨ ਉਥੇ ਕੀਰਤਨ ਦਰਬਾਰ ਕਰਵਾਏ ਜਾਣਗੇ, ਕਵੀ ਦਰਬਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਜੀ ਕਸ਼ਮੀਰ ਤੋਂ ਤੁਰ ਕੇ ਜਿਥੋਂ-ਜਿਥੋਂ ਹੋ ਕੇ ਦਿੱਲੀ ਚਾਂਦਨੀ ਚੌਕ ਤਕ ਪਹੁੰਚੇ ਸਨ, ਉਥੇ-ੳਥੇ ਅਸੀਂ ਇਕ ਵੱਡੀ ਯਾਤਰਾ ਕੱਢਣ ਦਾ ਵਿਚਾਰ ਕੀਤਾ ਹੈ। ਸਾਡੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੇ ਇਕ ਰੋਡ ਮੈਪ ਤਿਆਰ ਕੀਤਾ ਹੈ ਜਿਸ ਅਨੁਸਾਰ ਯਾਤਰਾ ਕੱਢੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement