ਵਿੱਤ ਮੰਤਰੀ ਨੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਨਵੇਂ ਰੀਕਾਰਡ ਬਣਾਉਣ ਲਈ ਕਿਹਾ
Published : Jun 19, 2018, 3:37 am IST
Updated : Jun 19, 2018, 3:37 am IST
SHARE ARTICLE
Manpreet Singh Badal Adressing Congress Workers
Manpreet Singh Badal Adressing Congress Workers

ਸੂਬੇ ਦੇ ਵਿੱਤ ਮੰਤਰੀ ਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਡਟਣ ਦਾ ਸੱਦਾ ...

ਬਠਿੰਡਾ, ਸੂਬੇ ਦੇ ਵਿੱਤ ਮੰਤਰੀ ਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਡਟਣ ਦਾ ਸੱਦਾ ਦਿੰਦਿਆਂ ਨਵੇਂ ਰੀਕਾਰਡ ਬਣਾਉਣ ਲਈ ਕਿਹਾ। ਅੱਜ ਸਥਾਨਕ ਜ਼ਿਲ੍ਹਾ ਕਾਂਗਰਸ ਭਵਨ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਝੁੰਬਾ ਦੀ ਪ੍ਰਧਾਨਗੀ ਹੇਠ ਹੋਈ ਕਾਂਗਰਸੀ ਵਰਕਰਾਂ ਦੀ ਵੱਡੀ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜੇ। ਸੂਬੇ 'ਚ ਕਾਂਗਰਸ ਸਰਕਾਰ ਹੋਂਦ ਵਿਚ ਆਉਣ ਤੋਂ ਬਾਅਦ ਕਾਂਗਰਸ ਭਵਨ 'ਚ ਇਹ ਉਨ੍ਹਾਂ ਦਾ ਪਹਿਲਾਂ ਗੇੜਾ ਸੀ।

ਹਾਲਾਂਕਿ ਵਿੱਤ ਮੰਤਰੀ ਵਲੋਂ ਬਠਿੰਡਾ ਸ਼ਹਿਰੀ ਹਲਕੇ ਦੀਆਂ ਸਮੱਸਿਆਵਾਂ ਸੁਣਨ ਲਈ ਅਲੱਗ ਤੋਂ ਸਥਾਨਕ ਖੇਡ ਸਟੇਡੀਅਮ ਨਜ਼ਦੀਕ ਅਪਣਾ ਪ੍ਰਾਈਵੇਟ ਦਫ਼ਤਰ ਵੀ ਖੋਲ੍ਹਿਆ ਹੋਇਆ ਹੈ। ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ• ਹੋ ਚੁਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨਾਲ ਜੋ ਵਾਅਦਾਖਿਲਾਫ਼ੀ ਕੀਤੀ ਹੈ,

ਉਸ ਵਾਅਦਾ ਖਿਲਾਫ਼ੀ ਦਾ ਆਉਣ ਵਾਲੀ ਲੋਕ ਸਭਾ ਚੋਣਾਂ ਵਿਚ ਲੋਕ ਮੂੰਹ ਤੋੜ ਜਵਾਬ ਦੇਣਗੇ। ਇਸ ਮੀਟਿੰਗ ਤੋਂ ਬਾਆਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਚਾÎਇਤ ਭਵਨ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਹੋਇਆ ਮੌਕੇ 'ਤੇ ਹੱਲ ਕੀਤੀਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement