ਪਰਾਲੀ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਪੇਡਾ ਗੰਭੀਰ ਯਤਨ ਕਰ ਰਹੀ ਹੈ : ਕਾਂਗੜ
Published : Jun 19, 2018, 4:07 am IST
Updated : Jun 19, 2018, 4:07 am IST
SHARE ARTICLE
Gurpreet SIngh Kangar
Gurpreet SIngh Kangar

'ਪੰਜਾਬ ਵਿੱਚ ਹਰ ਸਾਲ ਲਗਭਗ 20 ਮਿਲੀਅਨ ਟਨ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ ਇਸ ਵਿਚੋਂ 20 ਤੋਂ 25 ਪ੍ਰਤੀਸ਼ਤ ਪਰਾਲੀ ਦੀ ਹੀ.....

ਭਾਈ ਰੂਪਾ : 'ਪੰਜਾਬ ਵਿੱਚ ਹਰ ਸਾਲ ਲਗਭਗ 20 ਮਿਲੀਅਨ ਟਨ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ ਇਸ ਵਿਚੋਂ 20 ਤੋਂ 25 ਪ੍ਰਤੀਸ਼ਤ ਪਰਾਲੀ ਦੀ ਹੀ ਵਰਤੋਂ ਹੁੰਦੀ ਹੈ ਅਤੇ ਬਾਕੀ ਪਰਾਲੀ ਨੂੰ ਮਜਬੂਰੀ ਵੱਸ ਖੇਤਾਂ ਵਿੱਚ ਹੀ ਸਾੜਿਆ ਜਾਂਦਾ ਹੈ। ਖੇਤਾਂ ਵਿੱਚ ਪਰਾਲੀ ਦੇ ਸੜਨ ਕਾਰਨ ਹੋਣ ਵਾਲੇ ਵੱਡੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਪੰਜਾਬ ਊਰਜਾ ਡਿਵੈਲਪਮੈਂਟ ਏਜੰਸੀ (ਪੇਡਾ) ਗੰਭੀਰ ਯਤਨ ਕਰ ਰਹੀ ਹੈ।

' ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਜੰਗਲਾਤ ਵਿਭਾਗ ਦੇ ਰੈਸਟ ਹਾਊਸ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਸੱਤ ਬਾਇਓ ਮਾਸ ਪਾਵਰ ਪਲਾਂਟ ਕੰਮ ਕਰ ਰਹੇ ਹਨ ਅਤੇ ਹੁਣ ਸਰਕਾਰ ਨੇ ਇਸ ਤਰ੍ਹਾਂ ਦੇ ਹੋਰ ਪਲਾਂਟ ਲਗਾਉਣ ਲਈ ਚਾਰ ਵੱਡੀਆਂ ਕੰਪਨੀਆਂ ਨਾਲ ਸਮਝੌਤਾ ਕੀਤਾ ਹੈ। ਉਕਤ ਪਲਾਂਟਾਂ ਵਿੱਚ ਬਾਇਓ ਗੈਸ, ਬਾਇਓ ਸੀ.ਐਨ.ਜੀ. ਤੇ ਬਾਇਓ ਇਥਨੌਲ ਦਾ ਉਤਪਾਦਨ ਹੋਵੇਗਾ।

ਸ੍ਰੀ ਕਾਂਗੜ ਨੇ ਕਿਹਾ ਕਿ ਇਹ ਪਲਾਂਟ ਲੱਗਣ ਨਾਲ ਜਿੱਥੇ ਪਰਾਲੀ ਦੇ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਤੋਂ ਮੁਕਤੀ ਮਿਲੇਗੀ ਉਥੇ ਕਿਸਾਨਾਂ ਨੂੰ ਪਰਾਲੀ ਦਾ ਪੈਸਾ ਤੇ ਲੋਕਾਂ ਨੂੰ ਰੁਜਗਾਰ ਵੀ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਤਾ ਦੀ ਹਰ ਪ੍ਰਕਾਰ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ।ਸੰਗਤ ਦਰਸ਼ਨ ਦੌਰਾਨ ਸ਼੍ਰੀ ਕਾਂਗੜ ਨੇ ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। 

ਇਸ ਮੌਕੇ ਪੀ.ਐਸ.ਓ. ਸੁਖਜੀਤ ਲਾਲੀ, ਰਾਜਵੰਤ ਸਿੰਘ ਭਗਤਾ, ਗੁਰਪਾਲ ਸਿੰਘ ਕੁੱਕੂ, ਇੰਦਰਜੀਤ ਸਿੰਘ ਮਾਨ, ਜਗਜੀਤ ਬਰਾੜ, ਤੀਰਥ ਭਾਈਰੂਪਾ, ਰਛਪਾਲ ਰਾਏ, ਗੁਰਸ਼ਾਂਤ ਕੋਠਾਗੁਰੂ, ਇੰਦਰਜੀਤ ਭੋਡੀਪੁਰਾ, ਡਾ. ਸਵਰਨਜੀਤ ਸਿੰਘ ਕਾਂਗੜ, ਰਣਜੀਤ ਸ਼ਰਮਾ, ਯਾਦਵਿੰਦਰ ਸਿੰਘ ਪੱਪੂ, ਕਾਲਾ ਜਲਾਲ, ਅੰਗਰੇਜ ਸਿੰਘ ਧਾਲੀਵਾਲ, ਗੁਰਵਿੰਦਰ ਕਾਂਗੜ, ਪਰਮਜੀਤ ਬਰਾੜ ਪ੍ਰਧਾਨ, ਦਵਿੰਦਰ ਦਿਆਲਪੁਰਾ ਮਿਰਜ਼ਾ, ਸੁਖਵੀਰ ਸੋਨਾ ਜਲਾਲ, ਭੂਸ਼ਣ ਜਿੰਦਲ, ਸੁਖਦੇਵ ਸੰਧੂ,

ਗੁਰਚਰਨ ਧਾਲੀਵਾਲ, ਗੋਰਾ ਜਵੰਧਾ, ਬੇਅੰਤ ਸਲਾਬਤਪੁਰਾ, ਅਜੈਬ ਭਗਤਾ, ਸ਼ੰਮਾ ਸਿੱਧੂ ਭਗਤਾ, ਕੇਵਲ ਸਿੰਘ ਕੂਕਾ, ਗੁਰਪ੍ਰਤਾਪ ਗੁੰਮਟੀ, ਪੱਪਾ ਬਰਾੜ, ਰਾਜਵਿੰਦਰ ਗੁੰਮਟੀ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement