ਔਰਤ ਨਾਲ ਕੁੱਟਮਾਰ ਮਾਮਲੇ 'ਚ ਜੇਲ੍ਹ ਭੇਜੇ ਗਏ ਸਾਰੇ ਮੁਲਜ਼ਮ
Published : Jun 19, 2019, 2:01 pm IST
Updated : Jun 19, 2019, 2:01 pm IST
SHARE ARTICLE
Muktsar beaten congress councillor judicial remand
Muktsar beaten congress councillor judicial remand

ਮੁਕਤਸਰ ਵਿਚ ਮਹਿਲਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ 'ਚ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਰਾਕੇਸ਼ ਚੌਧਰੀ ..

ਸ੍ਰੀ ਮੁਕਤਸਰ ਸਾਹਿਬ  : ਮੁਕਤਸਰ ਵਿਚ ਮਹਿਲਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ 'ਚ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ ਭੇਜ ਦਿੱਤਾ ਹੈ। ਪੁਲਿਸ ਵਲੋਂ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਜੇਲ ਭੇਜਣ ਦੇ ਹੁਕਮ ਦਿੱਤੇ।

Muktsar beaten congress councillor judicial remandMuktsar beaten congress councillor judicial remand

ਦੱਸਣਯੋਗ ਹੈ ਕਿ ਬੀਤੀਂ 14 ਜੂਨ ਨੂੰ ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਘਰ 'ਚੋਂ ਘੜੀਸ ਕੇ ਸੜਕ 'ਤੇ ਲਿਜਾ ਕੇ ਦਲਿਤ ਮਹਿਲਾ ਦੀ ਬਹੁਤ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ।

Muktsar beaten congress councillor judicial remandMuktsar beaten congress councillor judicial remand

ਜਿਥੋਂ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ ਅਤੇ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਕਤ ਦੋਸ਼ੀਆਂ ਨੂੰ ਮੁੜ ਮਾਣਯੋਗ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਨੇ 6 ਮੁਲਜ਼ਮਾਂ ਨੂੰ 14 ਦਿਨਾਂ ਲਈ ਜੇਲ ਭੇਜਣ ਦੇ ਆਦੇਸ਼ ਦਿੱਤੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement