ਖੇਡ ਮੰਤਰੀ ਰਾਣਾ ਸੋਢੀ ਨੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Jun 19, 2020, 9:59 am IST
Updated : Jun 19, 2020, 9:59 am IST
SHARE ARTICLE
File Photo
File Photo

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਭਰਤੀ ਹੋਏ 6

ਚੰਡੀਗੜ੍ਹ, 18 ਜੂਨ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਭਰਤੀ ਹੋਏ 6 ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਅੱਜ ਇਥੇ ਨਿਯੁਕਤੀ ਪੱਤਰ ਸੌਂਪੇ। ਅਪਣੀ ਰਿਹਾਇਸ਼ ਵਿਖੇ ਕਰਵਾਏ ਗਏ ਸੰਖੇਪ ਪ੍ਰੋਗਰਾਮ ਦੌਰਾਨ ਰਾਣਾ ਸੋਢੀ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ ਇਨ੍ਹਾਂ ਨਵ ਨਿਯੁਕਤ ਉਮੀਦਵਾਰਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਅਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ।

File PhotoFile Photo

ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਨਾਲ ਕੰਮ ਕਰ ਕੇ ਜਿੱਥੇ ਖ਼ੁਦ ਤਰੱਕੀ ਦੀਆਂ ਬੁਲੰਦੀਆਂ ਛੂਹ ਸਕਦੇ ਹਨ, ਉਥੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰ ਸਕਦੇ ਹਨ। ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਜ਼ਰੀਏ ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਸਮਾਜ ਪ੍ਰਤੀ ਅਪਣੀ ਜ਼ਿੰਮੇਵਾਰੀ ਵੀ ਸਹੀ ਢੰਗ ਨਾਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਅਫ਼ਸਰਾਂ ਦੀ ਮੁਹਾਰਤ ਦਾ ਲਾਹਾ ਲੈ ਕੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨਵ ਨਿਯੁਕਤ ਖੇਡ ਅਫ਼ਸਰਾਂ ਨੂੰ ਵਿਭਾਗ ਵਿਚ ਸ਼ਾਮਲ ਹੋਣ ਉਤੇ ਮੁਬਾਰਕਬਾਦ ਦਿਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿਤੀਆਂ।

ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ 'ਚ ਰੁਪੇਸ਼ ਕੁਮਾਰ, ਪਰਵਿੰਦਰ ਸਿੰਘ,  ਰਣਬੀਰ ਸਿੰਘ ਭੰਗੂ, ਸੁਖਚੈਨ ਸਿੰਘ, ਸ਼ਾਸਵਤ ਰਾਜਦਾਨ ਅਤੇ ਗੁਰਦੀਪ ਕੌਰ ਸ਼ਾਮਲ ਹਨ। ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਹੁਸਨ ਲਾਲ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਕਰਤਾਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement