ਤੇਲ ਕੀਮਤਾਂ 'ਚਲਗਾਤਾਰਹੋਰਿਹਾਵਾਧਾਮੋਦੀਸਰਕਾਰਦੀਆਮਲੋਕਾਂਪ੍ਰਤੀਮਾਨਸਿਕਤਾਨੂੰ ਦਰਸਾਉਂਦੈਹਰਪਾਲਸਿੰਘਚੀਮਾ
Published : Jun 19, 2021, 1:43 am IST
Updated : Jun 19, 2021, 1:50 am IST
SHARE ARTICLE
image
image

ਤੇਲ ਕੀਮਤਾਂ 'ਚ ਲਗਾਤਾਰ ਹੋ ਰਿਹਾ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ  ਦਰਸਾਉਂਦੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਜੂਨ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਤੇਲ ਕੀਮਤਾਂ ਵਿਚ ਹੋ ਰਹੇ ਵਾਧੇ ਨਾਲ ਪਹਿਲਾਂ ਹੀ ਕੋਰੋਨਾ ਮਹਾਮਾਰੀ ਨਾਲ ਪੀੜਤ ਲੋਕਾਂ 'ਤੇ ਹੋਰ ਭਾਰੀ ਆਰਥਕ ਬੋਝ ਪਵੇਗਾ | 
ਚੀਮਾ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਨੂੰ  ਦਰਸਾਉਂਦਾ ਹੈ | ਮੋਦੀ ਸਰਕਾਰ ਦਾ ਇਹ ਵਿਵਹਾਰ ਲੋਕ ਵਿਰੋਧੀ ਹੈ | ਉਨ੍ਹਾਂ ਕਿਹਾ ਕਿ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਵਰਤੋਂ ਦੀਆਂ ਚੀਜ਼ਾਂ ਦੇ ਮੁਲ ਵੀ ਬਹੁਤ ਵਧ ਗਏ ਹਨ, ਜਿਸ ਕਰ ਕੇ ਗ਼ਰੀਬ ਵਰਗ ਸਮੇਤ ਮੱਧ ਵਰਗ ਦੇ ਪਰਵਾਰਾਂ 'ਤੇ ਮਾੜਾ ਅਸਰ ਪੈ 
ਰਿਹਾ ਹੈ | 
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਬੇਰੁਜ਼ਗਾਰ ਹੋ ਰਹੇ ਹਨ ਅਤੇ ਭਾਰੀ ਆਰਥਕ ਸੰਕਟ ਵਿਚ ਫਸ ਗਏ ਹਨ, ਉਦੋਂ ਹੀ ਕੇਂਦਰ ਸਰਕਾਰ ਨੇ ਪਟਰੌਲ ਅਤੇ ਡੀਜ਼ਲ ਦੇ ਮੁਲ ਵਿਚ 30 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿਤਾ ਹੈ | ਇਸ ਕਾਰਨ ਪਟਰੌਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ ਅਤੇ ਡੀਜ਼ਲ ਦੀ ਕੀਮਤ 100 ਰੁਪਏ ਤਕ ਪਹੁੰਚਣ ਵਾਲੀ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿਚ ਹੋਏ ਭਾਰੀ ਵਾਧੇ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ 'ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ | ਖੇਤੀ ਲਾਗਤਾਂ ਵਧਣ ਕਾਰਨ ਅਨਾਜ, ਦਾਲਾਂ, ਸਬਜ਼ੀਆਂ ਅਤੇ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ | ਤੇਲ ਕੀਮਤਾਂ ਵਿਚ ਹੋ ਰਹੇ ਵਾਧੇ ਤੋਂ ਪਤਾ ਲੱਗਦਾ ਕਿimageimage ਲੋਕਾਂ ਦੀ ਭਲਾ ਕਰਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਏਜੰਡੇ ਵਿਚ ਹੀ ਨਹੀਂ ਹੈ |
ਤੇਲ ਕੀਮਤਾਂ ਦੇ ਮੁੱਦੇ 'ਤੇ ਚੀਮਾ ਨੇ ਕਿਹਾ ਪੰਜਾਬ ਸਰਕਾਰ ਨੇ ਪਟਰੌਲ ਤੇ ਡੀਜ਼ਲ 'ਤੇ ਭਾਰੀ ਟੈਕਸ ਲਾਗੂ ਕੀਤੇ ਹੋਏ ਹਨ | ਇਹ ਟੈਕਸ ਹੋਰਨਾਂ ਰਾਜਾਂ ਨਾਲੋਂ ਬਹੁਤ ਜ਼ਿਆਦਾ ਹਨ, ਜਿਸ ਕਾਰਨ ਪੰਜਾਬ 'ਚ ਪਟਰੌਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਵੇਚਿਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਪਟਰੌਲ ਅਤੇ ਡੀਜਲ 'ਤੇ ਲਾਗੂ ਭਾਰੀ ਟੈਕਸਾਂ ਨੂੰ  ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ  ਮਹਿੰਗਾਈ ਤੋਂ ਰਾਹਤ ਮਿਲ ਸਕੇ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement