ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 2 ਸਾਥੀ ਪੁਲਿਸ ਨੇ ਕੀਤੇ ਕਾਬੂ
Published : Jun 19, 2022, 9:39 pm IST
Updated : Jun 19, 2022, 9:39 pm IST
SHARE ARTICLE
Police arrest 2 accomplices of gangster Lawrence Bishnoi
Police arrest 2 accomplices of gangster Lawrence Bishnoi

ਮੁਲਜ਼ਮ ਬਲਦੇਵ ਚੌਧਰੀ ਕੋਲੋਂ ਪੁਲਿਸ ਨੇ ਦੋ ਨਾਜਾਇਜ਼ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

 

ਲੁਧਿਆਣਾ : ਲੁਧਿਆਣਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਹੋਰ ਸਾਥੀ ਨੂੰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮ ਬਲਦੇਵ ਚੌਧਰੀ ਕੋਲੋਂ ਪੁਲਿਸ ਨੇ ਦੋ ਨਾਜਾਇਜ਼ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਉਮਰ ਤਕਰੀਬਨ 30 ਸਾਲ ਹੈ ਅਤੇ ਉਹ ਗੈਂਗਸਟਰ ਲਾਰੈਂਸ ਦਾ ਨਜ਼ਦੀਕੀ ਸਾਥੀ ਹੈ।

ਉਸ ਨੂੰ ਅੱਜ ਅਦਾਲਤ ’ਚ ਵੀ ਪੇਸ਼ ਕੀਤਾ ਗਿਆ ਤਾਂ ਕਿ ਇਹ ਪਤਾ ਲੱਗ ਸਕੇ ਕਿ ਉਸ ਨੇ ਇਹ ਹਥਿਆਰ ਕਿੱਥੋਂ ਅਤੇ ਕਿਸ ਮਕਸਦ ਲਈ ਖਰੀਦੇ ਸਨ। ਇਸੇ ਤਰ੍ਹਾਂ ਅੱਜ ਇਕ ਹੋਰ ਮੁਲਜ਼ਮ ਅੰਕਿਤ ਸ਼ਰਮਾ ਨੂੰ ਘੰਟਾਘਰ ਚੌਕ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 29 ਸਾਲ ਦਾ ਹੈ ਅਤੇ ਨਸ਼ੇ ਦਾ ਆਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਿਆ ਗਿਆ ਹੈ। ਇਸੇ ਦੌਰਾਨ ਅੱਜ ਲੁਧਿਆਣਾ ’ਚ ਲਾਰੈਂਸ ਦੇ ਹੋਰ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਜਿਸ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement