ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਸ : ਡਾ.ਬਲਜੀਤ ਕੌਰ

By : KOMALJEET

Published : Jun 19, 2023, 3:01 pm IST
Updated : Jun 19, 2023, 3:01 pm IST
SHARE ARTICLE
Cabinet Minister Dr. Baljit Kaur
Cabinet Minister Dr. Baljit Kaur

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ 

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ  ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵਲੋਂ ਰੱਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ:  ਮਣੀਪੁਰ : ਗੋਲੀਬਾਰੀ ’ਚ ਫ਼ੌਜ ਦਾ ਜਵਾਨ ਜ਼ਖ਼ਮੀ

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਲ ਨਹੀ ਹੈ।

ਇਹ ਵੀ ਪੜ੍ਹੋ:  ਆਖ਼ਰ ਕਿਉਂ ਨਹੀਂ ਚਾਹੁੰਦੇ ਮਿਆਂਦਾਦ ਕਿ ਵਿਸ਼ਵ ਕੱਪ ਲਈ ਭਾਰਤ ਜਾਵੇ ਪਾਕਿਸਤਾਨ 

ਕੈਬਨਿਟ ਮੰਤਰੀ ਨੇ ਅੱਗੇ ਦਸਿਆ ਕਿ ਵਿਭਾਗ ਵਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦਸਿਆ ਕਿ ਸਾਡੇ ਵਿਭਾਗ ਵਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement