ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
Published : Jun 19, 2023, 3:14 pm IST
Updated : Jun 19, 2023, 3:14 pm IST
SHARE ARTICLE
PHOTO
PHOTO

ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਮੰਗੀ ਸੀ 20,000 ਰੁਪਏ ਰਿਸ਼ਵਤ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement