ਇਟਲੀ ’ਚ ਪੰਜਾਬੀ ਨੌਜਵਾਨ ਦੀ ਸੱਟ ਲੱਗਣ ਨਾਲ ਮੌਤ
Published : Jun 19, 2023, 7:39 am IST
Updated : Jun 19, 2023, 8:38 am IST
SHARE ARTICLE
kamaljeet singh
kamaljeet singh

ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ

ਘੁਮਾਣ   (ਪਪ) : 13 ਸਾਲਾਂ ਤੋਂ ਇਟਲੀ ਰਹਿ ਰਹੇ ਨੌਜਵਾਨ ਦੀ ਸੱਟ ਲੱਗਣ ਨਾਲ ਮੌਤ ਹੋ ਗਈ। ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਮ੍ਰਿਤਕ ਕਮਲਜੀਤ ਸਿੰਘ (40) ਦੇ ਪਿਤਾ ਬਲਦੇਵ ਸਿੰਘ ਪਿੰਡ ਘੁਮਾਣ ਨੇ ਦੱਸਿਆ ਕਿ ਉਸ ਦਾ ਪੁੱਤਰ ਕਮਲਜੀਤ ਸਿੰਘ 13 ਸਾਲਾਂ ਤੋਂ ਇਟਲੀ ’ਚ ਰਹਿ ਰਿਹਾ ਹੈ।

ਉਨ੍ਹਾਂ ਦਸਿਆ ਕਿ ਕਮਲਜੀਤ ਇਟਲੀ ਦੇ ਲੋਕਰੀ ਸ਼ਹਿਰ ਵਿਚ ਰਹਿ ਰਿਹਾ ਸੀ ਅਤੇ ਐਤਵਾਰ ਦੁਪਹਿਰ 2.30 ਵਜੇ ਉਸ ਦੇ ਦੋਸਤ ਨੇ ਫੋਨ ਕੀਤਾ ਕਿ ਕਮਲਜੀਤ ਨੂੰ ਸੱਟ ਲੱਗਣ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। 

ਉਨ੍ਹਾਂ ਦੱਸਿਆ ਕਿ ਹਾਲੇ ਤੱਕ ਸੱਟ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਬਲਦੇਵ ਸਿੰਘ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਰੀਤੀ-ਰਿਵਾਜਾਂ ਅਨੁਸਾਰ ਸਸਕਾਰ ਕੀਤਾ ਜਾ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement