ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ DC ਵਜੋਂ ਅਹੁਦਾ ਸੰਭਾਲਿਆ
Published : Jun 19, 2023, 3:17 pm IST
Updated : Jun 19, 2023, 3:22 pm IST
SHARE ARTICLE
photo
photo

ਉਹ 2014 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।

 

ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ DC ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਚੰਡੀਗੜ੍ਹ : ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2014 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ, ਐੱਸ.ਡੀ. ਐੱਮ. ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐਸ.ਪੀ. ਜਸਕੀਰਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।

ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement