ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮਕਾਬਲਾ 20 ਤੋਂ
Published : Jul 19, 2020, 3:50 pm IST
Updated : Jul 19, 2020, 3:50 pm IST
SHARE ARTICLE
competition
competition

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ........

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।

competitioncompetition

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ।

Vijay Inder SinglaVijay Inder Singla

ਇਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।

Sikhs in Dehradun  Sikhs 

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ।

Scholarship for Hindu-SikhsSikhs

ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ।

25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ।

ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement