ਸਕੂਲ ਖੋਲ੍ਹਣ ਦੀ ਕਵਾਇਤ ਸ਼ੁਰੂ : ਭਾਰਤ ਸਰਕਾਰ ਨੇ ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੀ ਰਾਏ ਮੰਗੀ!
Published : Jul 19, 2020, 10:09 pm IST
Updated : Jul 19, 2020, 10:09 pm IST
SHARE ARTICLE
School
School

20 ਜੁਲਾਈ ਤੋਂ ਬਾਅਦ ਹੋ ਸਕਦਾ ਹੈ ਸਕੂਲ ਖੋਲ੍ਹਣ ਬਾਰੇ ਅੰਤਮ ਫ਼ੈਸਲਾ

ਚੰਡੀਗੜ੍ਹ : ਕਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਦੇਸ਼ ਭਰ ਅੰਦਰ ਸਕੂਲ ਬੰਦ ਕਰਨੇ ਪਏ ਸਨ। ਲੰਮੇ ਲੌਕਡਾਊਨ ਤੋਂ ਬਾਅਦ ਕੇਂਦਰ ਸਰਕਾਰ ਸਮੇਤ ਸੂਬਿਆਂ ਦੀਆਂ ਰਾਜ ਸਰਕਾਰਾਂ ਵਲੋਂ ਜ਼ਿੰਦਗੀ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਢਿੱਲ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਕਾਰੋਬਾਰੀ ਅਦਾਰਿਆਂ ਤੋਂ ਬਾਅਦ ਹੁਣ ਵਿਦਿਅਕ ਅਦਾਰੇ ਖੋਲ੍ਹਣ ਬਾਰੇ ਵੀ ਸੋਚਿਆ ਜਾ ਰਿਹਾ ਹੈ। ਭਾਰਤ ਸਰਕਾਰ ਨੇ ਸਕੂਲ ਬੰਦ ਰਹਿਣ ਕਾਰਨ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਤੋਂ ਰਾਏ ਮੰਗੀ ਹੈ।

 Private SchoolSchool

ਕੇਂਦਰੀ ਮਾਨਵ ਸਰੋਤ ਮੰਤਰਾਲੇ ਵਲੋਂ ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੇ ਸਿਖਿਆ ਸਕੱਤਰਾਂ ਨੂੰ ਲਿਖੇ ਪੱਤਰ ਵਿਚ 20 ਜੁਲਾਈ ਤਕ ਮਾਪਿਆਂ ਨਾਲ ਗੱਲ ਕਰ ਕੇ ਰਾਏ ਭੇਜਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਮਾਪਿਆਂ ਨੂੰ ਪੁਛਿਆ ਜਾਵੇ ਕਿ ਉਹ ਅਗੱਸਤ, ਸਤੰਬਰ ਜਾਂ ਅਕਤੂਬਰ ਮਹੀਨੇ ਸਕੂਲ ਮੁੜ ਖੋਲ੍ਹਣ ਬਾਰੇ ਕਿਹੜਾ ਸਮਾਂ ਠੀਕ ਸਮਝਦੇ ਹਨ।

school educationschool education

ਬੱਚਿਆਂ ਦੇ ਮਾਪਿਆਂ ਤੋਂ ਇਹ ਵੀ ਪੁਛਣ ਲਈ ਕਿਹਾ ਗਿਆ ਹੈ ਕਿ ਸਕੂਲ ਮੁੜ ਖੁਲ੍ਹਣ 'ਤੇ ਸਕੂਲਾਂ ਤੋਂ ਕਿਸ ਤਰ੍ਹਾਂ ਦੇ ਮਾਹੌਲ ਦੀ ਇੱਛਾ ਰਖਦੇ ਹਨ। ਇਸ ਤੋਂ ਇਲਾਵਾ ਹੋਰ ਸੁਝਾਅ ਵੀ ਲਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸੇ ਦੌਰਾਨ 15 ਜੁਲਾਈ ਨੂੰ ਕੇਂਦਰ ਸਰਕਾਰ ਵਲੋਂ ਹੀ ਸਕੂਲ ਨੂੰ ਖੋਲ੍ਹਣ ਦੇ ਸਮੇਂ ਬਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਵੀਡੀਉ ਕਾਨਫ਼ਰੰਸ ਰਾਹੀਂ ਵੀ ਰਾਏ ਲਈ ਗਈ ਸੀ।

SchoolSchool

ਇਸ ਵਿਚ ਜ਼ਿਆਦਾਤਰ ਰਾਜ 15 ਅਗੱਸਤ ਤੋਂ ਬਾਅਦ ਜਾਂ ਸਤੰਬਰ ਵਿਚ ਸਕੂਲ ਮੁੜ ਖੋਲ੍ਹਣ ਦੇ ਹੱਕ ਵਿਚ ਸਨ। ਕੁੱਝ ਕੁ ਰਾਜ ਹੀ ਜੁਲਾਈ ਵਿਚ ਸਕੂਲ ਖੋਲ੍ਹਣ ਦੇ ਹੱਕ ਵਿਚ ਸਨ। ਕਈ ਰਾਜਾਂ ਨੇ ਕਿਹਾ ਕਿ ਉਨ੍ਹਾਂ ਹਾਲੇ ਸਮੇਂ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਤੇ ਕੁੱਝ ਨੇ ਭਾਰਤ ਸਰਕਾਰ 'ਤੇ ਹੀ ਫ਼ੈਸਲਾ ਛਡਿਆ ਸੀ।

SchoolSchool

ਪੰਜਾਬ ਨੇ ਕਿਹਾ ਸੀ ਕਿ ਹਾਲੇ ਸਮੇਂ ਦਾ ਕੋਈ ਫ਼ੈਸਲਾ ਨਹੀਂ ਕੀਤਾ। ਹਰਿਆਣਾ ਦੀ ਰਾਏ 15 ਅਗੱਸਤ ਤੋਂ ਅਤੇ ਚੰਡੀਗੜ੍ਹ ਦੀ ਵੀ 15 ਅਗੱਸਤ ਹੀ ਸੀ। ਇਸ ਤਰ੍ਹਾਂ ਹੁਣ ਭਾਰਤ ਸਰਕਾਰ 20 ਜੁਲਾਈ ਬਾਅਦ ਅੰਤਮ ਫ਼ੈਸਲਾ ਲਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement