ਕਾਂਗਰਸ, ਅਕਾਲੀ ਦਲ ਅਤੇ ਦੂਜੀਆਂ ਪਾਰਟੀਆਂ ਦੇ ਮੈਂਬਰਾਂ ਵੱਲੋਂ ਲੋਕ ਸਭਾ ਵਿਚ ਕੰਮ ਰੋਕੂ ਮਤਾ ਪੇਸ਼
Published : Jul 19, 2021, 2:48 pm IST
Updated : Jul 19, 2021, 3:15 pm IST
SHARE ARTICLE
Harsimrat Kaur Badal 
Harsimrat Kaur Badal 

ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 8 ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ ਦੀ ਗੂੰਜ ਸੰਸਦ ਤੱਕ ਸੁਣਾਈ ਦੇ ਰਹੀ ਹੈ। ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।

Harsimrat BadalHarsimrat Badal

ਇਸ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ਮਿਲ ਕੇ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਪੇਸ਼ ਕੀਤਾ ਗਿਆ।

Manish TewariManish Tewari

ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਮਤਾ ਪੇਸ਼ ਕਰ ਕੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ। ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।

Harsimrat Kaur Badal tests positive for coronavirusHarsimrat Kaur Badal 

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸਾਰੀਆਂ ਧਿਰਾਂ ਨੂੰ ਕਿਸਾਨੀ ਮੁੱਦੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement