ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਦਾਇਤ ਬੇਅਸਰ, ਸ਼ਿਮਲਾ ਅਤੇ ਚੰਡੀਗੜ੍ਹ ਪਹੁੰਚੇ ਹਜ਼ਾਰਾਂ ਸੈਲਾਨੀ 
Published : Jul 19, 2021, 12:31 am IST
Updated : Jul 19, 2021, 12:31 am IST
SHARE ARTICLE
image
image

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਦਾਇਤ ਬੇਅਸਰ, ਸ਼ਿਮਲਾ ਅਤੇ ਚੰਡੀਗੜ੍ਹ ਪਹੁੰਚੇ ਹਜ਼ਾਰਾਂ ਸੈਲਾਨੀ 

ਨਵੀਂ ਦਿੱਲੀ, 18 ਜੁਲਾਈ : ਘੁੰਮਣ ਫਿਰਨ ਦੇ ਸ਼ੌਕੀਨ ਲੋਕਾਂ ਨੇ ਪ੍ਰਧਾਨ ਮੰਤਰੀ ਦੀ ਹਦਾਇਤ ਨੂੰ  ਨਜ਼ਰ-ਅੰਦਾਜ਼ ਕਰ ਦਿਤਾ ਹੈ | ਪ੍ਰਧਾਨ ਮੰਤਰੀ ਨੇ 13 ਜੁਲਾਈ ਨੂੰ  ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰਦੇ ਹੋਏ ਹਿਲ ਸਟੇਸ਼ਨਾਂ 'ਚ ਉਮੜ ਰਹੀ ਭੀੜ 'ਤੇ ਚਿੰਤਾ ਪ੍ਰਗਟ ਕੀਤੀ ਸੀ | ਇਸ ਦੇ ਬਾਅਦ ਵੀ ਦੇਸ਼ ਭਰ 'ਚ ਸੈਰ ਸਪਾਟੇ ਨਾਲ ਜੁੜੇ ਸ਼ਹਿਰਾਂ 'ਚ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ | ਖ਼ਾਸਤੌਰ 'ਤੇ ਹਿਮਾਚਲ ਪ੍ਰਦੇਸ਼ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਜ਼ਿਆਦਾ ਹੈ | ਸ਼ਿਮਲਾ 'ਚ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਜ਼ਿਆਦਾ ਭੀੜ ਦਿਖਾਈ ਦੇ ਰਹੀ ਹੈ | ਲਗਾਤਾਰ ਚਿਤਾਵਨੀਆਂ ਦੇ ਬਾਵਜੂਦ ਸ਼ਿਮਲਾ ਵਿਚ ਸੈਲਾਨੀਆਂ ਦੀ ਭਾਰੀ ਭੀੜ ਜੁੱਟ ਰਹੀ ਹੈ | ਤਾਜ਼ਾ ਤਸਵੀਰਾਂ ਸ਼ਿਮਲਾ ਦੇ ਰਿਜ ਇਲਾਕੇ ਦੀਆਂ ਹਨ | ਇਕ ਨਿਊਜ਼ ਏਜੰਸੀ ਮੁਤਾਬਕ ਸ਼ਿਮਲਾ ਦੇ ਰਿਜ ਇਲਾਕੇ ਵਿਚ ਸਨਿਚਰਵਾਰ ਨੂੰ  ਵੱਡੀ ਗਿਣਤੀ ਵਿਚ ਸੈਲਾਨੀਆਂ ਦੀ ਭੀੜ ਉਮੜੀ | 
ਇਸੇ ਤਰ੍ਹਾਂ ਚੰਡੀਗੜ੍ਹ 'ਚ ਵੀ ਸੈਲਾਨੀਆਂ ਦੀ ਗਿਣਤੀ ਵੱਧ ਰਹੀ ਹੈ | 
ਚੰਡੀਗੜ੍ਹ ਦੇ ਰਾਕ ਗਾਰਡਨ, ਸੁਖਨਾ ਝੀਲ ਅਤੇ ਹੋਰ ਸੈਰ ਸਪਾਟੇ ਵਾਲੀਆਂ ਥਾਵਾਂ 'ਤੇ ਲੋਕਾਂ ਦਾ ਇਕੱਠ ਦੇਖੱਣ ਨੂੰ  ਮਿਲ ਰਿਹਾ ਹੈ | ਸਰਕਾਰ ਵਲੋਂ ਲਗਾਤਾਰ ਲੋਕਾਂ ਨੂੰ  ਸਾਵਧਾਨੀ ਵਰਤਣ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ 'ਤੇ ਭੀੜ ਇਕੱਠੀ ਨਾ ਕਰਨ ਅਤੇ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ 'ਚ ਬਜ਼ਾਰਾਂ ਅਤੇ ਪਹਾੜੀ ਇਲਾਕਿਆਂ 'ਤੇ ਬਿਨਾਂ ਮਾਸਕ ਲਾਏ ਘੁੰਮਦੀ ਭੀੜ ਨੂੰ  ਲੈ ਕੇ ਚਿੰਤਾ ਜਤਾਈ ਸੀ | ਪ੍ਰਧਾਨ ਮੰਤਰੀ ਨੇ ਲੋਕਾਂ ਨੂੰ  ਸਾਵਧਾਨੀ ਵਰਤਣ ਦੀ ਚਿਤਾਵਨੀ ਦਿਤੀ ਸੀ ਪਰ ਲੋਕਾਂ 'ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ |     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement