ਸ਼ੁਰੂਆਤੀ ਕਾਰੋਬਾਰ ’ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਵਧ ਕੇ ਖੁਲ੍ਹਿਆ
Published : Jul 19, 2022, 12:35 am IST
Updated : Jul 19, 2022, 12:35 am IST
SHARE ARTICLE
image
image

ਸ਼ੁਰੂਆਤੀ ਕਾਰੋਬਾਰ ’ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਵਧ ਕੇ ਖੁਲ੍ਹਿਆ

ਮੁੰਬਈ, 18 ਜੁਲਾਈ : ਘਰੇਲੂ ਸ਼ੇਅਰ ਬਾਜ਼ਾਰ ’ਚ ਘਰੇਲੂ ਮੁਦਰਾ ਨੂੰ ਮਜ਼ਬੂਤੀ ਮਿਲੀ ਅਤੇ ਇਸ ਕਾਰਨ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ 6 ਪੈਸੇ ਦੀ ਮਜ਼ਬੂਤੀ ਨਾਲ 79.76 ਦੇ ਪੱਧਰ ’ਤੇ ਖੁਲ੍ਹਿਆ। 
ਹਾਲਾਂਕਿ ਵਪਾਰੀਆਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਵਿਦੇਸ਼ੀ ਪੂੰਜੀ ਦੇ ਬਾਹਰ ਆਉਣ ਨਾਲ ਰੁਪਏ ਦੇ ਲਾਭ ਨੂੰ ਸੀਮਤ ਕੀਤਾ ਗਿਆ ਹੈ। ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.76 ’ਤੇ ਖੁਲ੍ਹਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 6 ਪੈਸੇ ਦਾ ਵਾਧਾ ਦਰਸਾਉਂਦਾ ਹੈ। ਸ਼ੁਰੂਆਤੀ ਸੌਦਿਆਂ ਵਿਚ, ਰੁਪਿਆ 79.72 ਦੇ ਉੱਚ ਪੱਧਰ ਅਤੇ 79.81 ਦੇ ਹੇਠਲੇ ਪੱਧਰ ਨੂੰ ਛੂਹ ਗਿਆ। ਪਿਛਲੇ ਸੈਸ਼ਨ ’ਚ ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 17 ਪੈਸੇ ਚੜ੍ਹ ਕੇ 79.82 ਦੇ ਪੱਧਰ ’ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.26 ਫ਼ੀ ਸਦੀ ਡਿੱਗ ਕੇ 107.77 ’ਤੇ ਆ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫ਼ਿਊਚਰਜ਼ 0.71 ਫ਼ੀ ਸਦੀ ਵਧ ਕੇ 101.88 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਨੂੰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ 1,649.36 ਕਰੋੜ ਰੁਪਏ ਦੇ ਸ਼ੇਅਰ ਵੇਚੇ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement