ਉੱਜ ਦਰਿਆ ਵਿਚ ਛੱਡਿਆ ਗਿਆ 171797 ਕਿਊਸਿਕ ਪਾਣੀ 

By : KOMALJEET

Published : Jul 19, 2023, 8:36 am IST
Updated : Jul 19, 2023, 8:36 am IST
SHARE ARTICLE
representational Image
representational Image

ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਦੀ ਅਪੀਲ 

10 ਵਜੇ ਦੇ ਕਰੀਬ ਧਰਮਕੋਟ ਪੱਤਣ ਤਕ ਪਹੁੰਚ ਜਾਵੇਗਾ ਪਾਣੀ 
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਅਤੇ 1800-180-1852 ਜਾਰੀ 

ਗੁਰਦਾਸਪੁਰ : ਪਹਾੜੀ ਖੇਤਰਾਂ ਵਿਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇਕ ਵਾਰ ਫਿਰ ਉੱਜ ਦਰਿਆ ਵਿਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਇਹ ਵੀ ਪੜ੍ਹੋ: ਲੋਹੀਆਂ ਦੇ 3 ਸਰਕਾਰੀ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿਚ 4 ਦਿਨ ਦੀ ਛੁੱਟੀ ਦਾ ਐਲਾਨ 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਉੱਜ ਦਰਿਆ ਵਿਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿਚ ਆਣ ਮਿਲੇਗਾ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤਕ ਪਹੁੰਚ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਅਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement