ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲੇਗੀ ਨਵੀਂ ਵਰਦੀ : ਹਰਜੋਤ ਬੈਂਸ
Published : Jul 19, 2023, 5:27 pm IST
Updated : Jul 19, 2023, 5:27 pm IST
SHARE ARTICLE
photo
photo

ਸਰਕਾਰ ਵਰਦੀ ਖਰੀਦਣ ਲਈ ਦੇਵੇਗੀ 4 ਹਜ਼ਾਰ ਰੁਪਏ ਸਲਾਨਾ ਦੇਵੇਗੀ

 

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸਕੂਲਾਂ ਦੇ ਸੁਧਾਰ ਲਈ ਲਗਾਤਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਕੂਲੀ ਵਿਦਿਆਰਥੀਆਂ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ। ਹੁਣ ਵਿਦਿਆਰਥੀਆਂ ਨੂੰ ਇਹ ਵਰਦੀ ਪਾਉਣੀ ਪਵੇਗੀ। ਸਰਕਾਰ ਵਿਦਿਆਰਥੀਆਂ ਨੂੰ ਵਰਦੀਆਂ ਖਰੀਦਣ ਲਈ ਪੈਸੇ ਵੀ ਦੇਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ। ਗਰਮੀਆਂ ਅਤੇ ਸਰਦੀਆਂ ਵਿਚ ਪਹਿਨੇ ਜਾਣ ਵਾਲੇ ਪਹਿਰਾਵੇ ਦੇ ਨਮੂਨੇ ਸਾਂਝੇ ਕੀਤੇ ਗਏ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ।

ਇਸ ਪ੍ਰੋਗਰਾਮ ਅਧੀਨ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ, ਬਨੂੜ, ਮੁੱਲਾਂਪੁਰ ਅਤੇ ਡੇਰਾਬੱਸੀ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਅਤੇ ਫੇਜ਼ 3ਬੀ1 ਸਕੂਲ ਨੂੰ ਕਵਰ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement