Gurdaspur News : ਗੁਰਦਾਸਪੁਰ ’ਚ NRI ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖੁ.ਦ.ਕੁ.ਸ਼ੀ  

By : BALJINDERK

Published : Jul 19, 2024, 6:43 pm IST
Updated : Jul 19, 2024, 6:43 pm IST
SHARE ARTICLE
ਮ੍ਰਿਤਕ ਗੁਰਪ੍ਰੀਤ ਸਿੰਘ (34)
ਮ੍ਰਿਤਕ ਗੁਰਪ੍ਰੀਤ ਸਿੰਘ (34)

Gurdaspur News : ਪਤਨੀ ਨਾਲ ਚੱਲ ਰਿਹਾ ਸੀ ਝਗੜਾ, 7 ਸਾਲਾਂ ਤੋਂ ਰਹਿੰਦਾ ਸੀ ਆਸਟ੍ਰੇਲੀਆ, ਸੋਸ਼ਲ ਮੀਡੀਆ 'ਤੇ ਲਿਖੀ ਪੋਸਟ

Gurdaspur News : ਗੁਰਦਾਸਪੁਰ 'ਚ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਆਸਟ੍ਰੇਲੀਆ ਤੋਂ ਆਏ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, ਵਿਅਕਤੀ ਨੇ ਫੇਸਬੁੱਕ 'ਤੇ ਆਪਣੀ ਮੌਤ ਲਈ ਆਪਣੇ ਸਹੁਰੇ ਨੂੰ ਜ਼ਿੰਮੇਵਾਰ ਠਹਿਰਾਇਆ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ : Indian hockey player Sukhjit Singh : ਭਾਰਤੀ ਹਾਕੀ ਖਿਡਾਰੀ ਸੁਖਜੀਤ ਤੋਂ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਦੀ ਹੈ ਉਮੀਦ  

ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਵਾਸੀ ਨੀਲ ਖੁਰਦ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ (34) ਦਾ ਵਿਆਹ 2012 ਵਿੱਚ ਕਿਰਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਪੁਰੀਆਂ ਕਲਾਂ ਨਾਲ ਹੋਇਆ ਸੀ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਆਪਣੀ ਪਤਨੀ ਕਿਰਨਦੀਪ ਕੌਰ ਨੂੰ 2013 'ਚ ਆਸਟ੍ਰੇਲੀਆ ਲੈ ਗਿਆ ਅਤੇ ਉੱਥੇ ਉਨ੍ਹਾਂ ਦੀ ਬੇਟੀ ਨੇ ਜਨਮ ਲਿਆ। ਪਰ 7 ਸਾਲ ਰਹਿਣ ਤੋਂ ਬਾਅਦ ਗੁਰਪ੍ਰੀਤ ਸਿੰਘ ਆਪਣੀ ਪਤਨੀ ਨਾਲ ਵਾਪਸ ਪਿੰਡ ਆ ਗਿਆ। 

ਇਹ ਵੀ ਪੜੋ : Punjab and Haryana HC : ਪੰਜਾਬ ਸਰਕਾਰ ਨਗਰ ਕੌਂਸਲ ਅਤੇ ਕਮੇਟੀ ਚੋਣਾਂ ਕਰਵਾਉਣ ਲਈ ਨਹੀਂ ਹੈ ਗੰਭੀਰ 

ਇਸ ਦੌਰਾਨ ਗੁਰਪ੍ਰੀਤ ਸਿੰਘ ਦੀ ਆਪਣੇ ਜੀਜਾ ਅੰਮ੍ਰਿਤਪਾਲ ਸਿੰਘ ਨਾਲ ਝਗੜਾ ਹੋ ਗਿਆ। ਉਦੋਂ ਤੋਂ ਹੀ ਗੁਰਪ੍ਰੀਤ ਨੂੰ ਸਹੁਰੇ ਵਾਲੇ ਤੰਗ ਪ੍ਰੇਸ਼ਾਨ ਕਰਨ ਲੱਗੇ। ਇਸ ਕਾਰਨ ਕਿਰਨਦੀਪ ਕੌਰ ਨੇ ਗੁਰਪ੍ਰੀਤ ਖਿਲਾਫ਼ ਕਈ ਕੇਸ ਦਰਜ ਕਰਵਾਏ। ਹਾਲਾਂਕਿ ਗੁਰਪ੍ਰੀਤ ਵਲੋਂ ਕਿਰਨਦੀਪ ਕੌਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਬਾਵਜੂਦ ਉਸ ਦੇ ਸਹੁਰੇ ਪੁਲਿਸ ਕੋਲ ਝੂਠੀ ਸ਼ਿਕਾਇਤ ਦਰਜ ਕਰਵਾ ਕੇ ਗੁਰਪ੍ਰੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ।

ਇਹ ਵੀ ਪੜੋ : Paris Olympics 2024 : ਓਲੰਪਿਕ ਤਮਗੇ ਦੇ ਨੇੜੇ ਪਹੁੰਚਣ ਤੋਂ ਬਾਅਦ ਭਾਰਤੀ ਖਿਡਾਰੀਆਂ ਨੂੰ ਮਿਲੀ ਨਿਰਾਸ਼ਾ, ਜਾਣੋ ਵਜ੍ਹਾ 

ਜਿਸ ਕਾਰਨ ਗੁਰਪ੍ਰੀਤ ਸਿੰਘ ਨੇ ਵੀਰਵਾਰ ਰਾਤ ਨੂੰ ਆਪਣੇ ਘਰ ’ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਸਨੂੰ ਇਲਾਜ ਲਈ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ। ਪਰ ਗੁਰਪ੍ਰੀਤ ਸਿੰਘ ਦੀ ਰਸਤੇ ਵਿਚ ਹੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ 4 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from NRI committed suicide by swallowing poison in Gurdaspur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement