Punjab News : ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 1.84 ਕਰੋੜ ਰੁਪਏ ਦੇ ਘਪਲੇ ਦਾ ਕੀਤਾ ਪਰਦਾਫਾਸ਼
Published : Jul 19, 2024, 10:13 pm IST
Updated : Jul 19, 2024, 10:13 pm IST
SHARE ARTICLE
 Pradhan Mantri Awas Yojana
Pradhan Mantri Awas Yojana

ਜਾਅਲੀ ਬਿੱਲ ਤਿਆਰ ਕਰਕੇ ਕੀਤੀ ਧੋਖਾਧੜੀ, ਅਧਿਕਾਰੀਆਂ-ਠੇਕੇਦਾਰਾਂ ਖਿਲਾਫ ਮਾਮਲਾ ਦਰਜ

Punjab News : ਨਾਭਾ 'ਚ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 1.84 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਤੋਂ ਬਾਅਦ ਵਿਜੀਲੈਂਸ ਨੇ ਉਕਤ ਅਧਿਕਾਰੀਆਂ ਅਤੇ ਠੇਕੇਦਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਗਰ ਕੌਂਸਲ ਨਾਭਾ ਨੂੰ ਸਾਲ 2018 ਵਿੱਚ ਹਾਊਸ ਫਾਰ ਆਲ ਸਕੀਮ ( PMSAY) ਤਹਿਤ ਫੰਡ ਪ੍ਰਾਪਤ ਹੋਏ ਸਨ। ਤਾਰੀਕ 01 ਨਵੰਬਰ 2018 ਤੋਂ 06 ਨਵੰਬਰ 2018 ਤੱਕ 6 ਦਿਨਾਂ ਦੇ ਅੰਦਰ ਵਿਕਾਸ ਕਾਰਜਾਂ ਦੇ ਜਾਅਲੀ ਬਿੱਲ ਤਿਆਰ ਕਰਕੇ 1 ਕਰੋੜ 84 ਲੱਖ 45 ਹਜ਼ਾਰ 551 ਰੁਪਏ ਦਾ ਗਬਨ ਕੀਤਾ ਗਿਆ ਸੀ।

ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਦੀ ਮਿਲੀਭੁਗਤ ਨਾਲ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਵਿਕਾਸ ਕਾਰਜ ਦੱਸ ਕੇ ਫੰਡਾਂ ਦਾ ਗਬਨ ਕੀਤਾ।

ਪਹਿਲਾਂ ਚੌਲਾਂ ਦਾ ਘੁਟਾਲਾ ਫੜਿਆ ਸੀ

ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਪੰਜਾਬ ਨੇ ਚੌਲ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਇਸ 'ਚ ਇਹ ਗੱਲ ਸਾਹਮਣੇ ਆਈ ਸੀ ਕਿ  ਕੇਂਦਰ ਦੀਆਂ ਸਕੀਮਾਂ ਤਹਿਤ ਇਹ ਚੌਲ ਆ ਰਹੇ ਸੀ। ਇਸ ਤੋਂ ਠੇਕੇਦਾਰ ਅਤੇ ਚੌਲ ਮਿੱਲ ਮਾਲਕਾਂ ਨੂੰ ਭਾਰੀ ਆਮਦਨ ਹੋ ਰਹੀ ਸੀ। ਵਿਜੀਲੈਂਸ ਨੇ ਉਸ ਮਾਮਲੇ ਵਿੱਚ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਸੀ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement