Anmol Gagan Mann Resign : ਅਨਮੋਲ ਗਗਨ ਮਾਨ ਦੇ ਅਸਤੀਫ਼ੇ 'ਤੇ ਬੋਲੇ ਸੀਐਮ ਭਗਵੰਤ ਮਾਨ ਕਿਹਾ, ‘‘ਅਸੀਂ ਪਾਰਟੀ ਨਾਲ ਬੈਠਕੇ ਵਿਚਾਰ ਕਰਾਂਗੇ''

By : BALJINDERK

Published : Jul 19, 2025, 7:44 pm IST
Updated : Jul 19, 2025, 8:10 pm IST
SHARE ARTICLE
-ਮੁੱਖ ਮੰਤਰੀ ਭਗਵੰਤ ਮਾਨ
-ਮੁੱਖ ਮੰਤਰੀ ਭਗਵੰਤ ਮਾਨ

Anmol Gagan Mann Resign : ਪਾਰਟੀ 'ਚ ਬੈਠ ਕੇ ਕਰਾਂਗੇ ਵਿਚਾਰ

Anmol Gagan Mann Resign News in Punjabi : ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਹਾਲੇ ਥੋੜ੍ਹਾ ਜਿਹਾ ਹੀ ਪਤਾ ਲੱਗਿਆ ਹੈ ਤੇ ਪਾਰਟੀ ਦੀ ਮੀਟਿੰਗ ਬੁਲਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ, “ਅਸੀਂ ਬੈਠ ਕੇ ਇਸ ਮਸਲੇ ‘ਤੇ ਗੱਲ ਕਰਾਂਗੇ। ਹਰੇਕ ਮੰਤਰੀ ਦੀ ਆਪਣੀ ਜ਼ਿੰਮੇਵਾਰੀ ਹੈ, ਪਰ ਅਸੀਂ ਪਾਰਟੀ ਦੇ ਅੰਦਰ ਬੈਠ ਕੇ ਸਭ ਕੁਝ ਸਾਫ਼ ਕਰਾਂਗੇ।

ਜ਼ਿਕਰਯੋਗ ਹੈ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ - ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

(For more news apart from CM Bhagwant Mann spoke on Anmol Gagan Mann's resignation News in Punjabi, stay tuned to Rozana Spokesman)

 


 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement