ਨਵਜੋਤ ਸਿੰਘ ਸਿੱਧੂ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਕੀਤਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ
Published : Aug 19, 2021, 2:08 pm IST
Updated : Aug 19, 2021, 2:08 pm IST
SHARE ARTICLE
Navjot Sidhu With DGP Mohammad Mustafa
Navjot Sidhu With DGP Mohammad Mustafa

ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ( Navjot Sidhu) ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ (Mohammad Mustafa) ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ । ਇਸ ਦੌਰਾਨ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਵੀ ਮੌਜੂਦ ਸੀ। ਇਸ ਸਬੰਧ ਵਿੱਚ ਸਿੱਧੂ ਨੇ ਉਨ੍ਹਾਂ ਨੂੰ ਪੱਤਰ ਸੌਂਪਿਆ ਹੈ।ਇਸ ਤੋਂ ਪਹਿਲਾਂ ਮੁਸਤਫਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਨੇ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਹੁਣ ਉਹਨਾਂ ਨੇ ਅਹੁਦਾ ਸਵੀਕਾਰ ਕਰ ਲਿਆ ਹੈ।

Photo

ਮੁਸਤਫਾ ਨੇ ਕਿਹਾ ਸੀ ਕਿ ਮੈਂ ਨਵਜੋਤ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਕਾਂਗਰਸ ਵਿੱਚ ਘੱਟੋ ਘੱਟ ਇੱਕ ਵਿਅਕਤੀ ਹੈ ਜਿਸਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੇਰੇ ਬਾਰੇ ਸੋਚਿਆ। ਇਹ ਇੱਕ ਬਹੁਤ ਹੀ ਵਧੀਆ ਗੱਲ ਹੈ। ਮੈਨੂੰ ਨਿਯੁਕਤੀ ਬਾਰੇ ਪਤਾ ਲੱਗਦਿਆਂ ਹੀ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ, ਪਰ ਮੈਂ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਕਿਉਂਕਿ ਮੈਂ ਰਾਜਨੀਤਿਕ ਅਹੁਦਿਆਂ ਲਈ ਤਿਆਰ ਨਹੀਂ ਹਾਂ। ਹਾਲਾਂਕਿ, ਸਾਬਕਾ ਡੀਜੀਪੀ ਨੇ ਕਿਹਾ ਸੀ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। 

Mohammad MustafaMohammad Mustafa

ਦੱਸ ਦਈਏ ਕਿ ਬੀਤੇ ਦਿਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨਵੇਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 2 ਨਵੇਂ ਮੀਡੀਆ ਸਲਾਹਕਾਰ ਨਿਯਕੁਤ ਕੀਤੇ ਸਨ। ਇਸ ਤੋਂ ਪਹਿਲਾਂ ਸਿੱਧੂ ਵੱਲੋਂ ਪਹਿਲਾਂ ਵੀ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement