ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ 'ਕੰਟਰੋਲਡ ਖੇਤਰ' ਐਲਾਨਿਆ
Published : Aug 19, 2022, 8:44 pm IST
Updated : Aug 19, 2022, 8:44 pm IST
SHARE ARTICLE
laljit singh bhullar
laljit singh bhullar

ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਬੀਮਾਰੀ ਸਬੰਧੀ ਕੀਤੀ ਗਈ ਪੁਸ਼ਟੀ

 

 

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ (ਏ.ਐਸ.ਐਫ.) ਦੀ ਪੁਸ਼ਟੀ ਤੋਂ ਬਾਅਦ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਦੇ ਅਧਿਆਇ-3 ਦੀ ਧਾਰਾ-6 ਅਧੀਨ ਪੂਰੇ ਪੰਜਾਬ ਨੂੰ "ਕੰਟਰੋਲਡ ਖੇਤਰ" ਐਲਾਨਿਆ ਗਿਆ ਹੈ ਤਾਂ ਜੋ ਸੂਚੀਬੱਧ ਬੀਮਾਰੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਰੋਕਥਾਮ, ਕੰਟਰੋਲ ਅਤੇ ਖ਼ਾਤਮਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

 

laljit singh bhullar
laljit singh bhullar

 

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਐਕਟ ਦੇ ਅਧਿਆਏ-3 ਦੀ ਧਾਰਾ 20 ਅਧੀਨ ਜ਼ਿਲ੍ਹਾ ਪਟਿਆਲਾ ਦੇ "ਪਿੰਡ ਬਿਲਾਸਪੁਰ" ਅਤੇ "ਸਨੌਰੀ ਅੱਡਾ ਪਟਿਆਲਾ" ਦੇ ਖੇਤਰਾਂ ਨੂੰ ਇਸ ਬੀਮਾਰੀ ਦੇ "ਕੇਂਦਰ" ਵਜੋਂ ਨੋਟੀਫ਼ਾਈ ਕੀਤਾ ਗਿਆ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ ਯੋਜਨਾ (ਜੂਨ 2020)" ਦੇ ਅਧਿਆਏ 7 ਅਤੇ 8 ਦੀ ਪਾਲਣਾ ਕਰਦੇ ਹੋਏ ਇਨ੍ਹਾਂ ਖੇਤਰਾਂ ਨੂੰ "ਇਨਫ਼ੈਕਟਿਡ ਜ਼ੋਨ" (ਬੀਮਾਰੀ ਦੇ ਕੇਂਦਰ ਦੇ ਆਲੇ-ਦੁਆਲੇ 0-1 ਕਿਲੋਮੀਟਰ ਖੇਤਰ) ਅਤੇ "ਸਰਵੀਲੈਂਸ ਜ਼ੋਨ" (ਬੀਮਾਰੀ ਦੇ ਕੇਂਦਰ ਦੇ ਆਲੇ ਦੁਆਲੇ 1-10 ਕਿਲੋਮੀਟਰ ਖੇਤਰ) ਐਲਾਨਿਆ ਗਿਆ ਹੈ।

 

Laljit Singh BhullarLaljit Singh Bhullar

 

ਮੰਤਰੀ ਨੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਹੀਂ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰ-ਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।

Laljit Singh BhullarLaljit Singh Bhullar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement