ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Published : Aug 19, 2023, 5:21 pm IST
Updated : Aug 19, 2023, 5:21 pm IST
SHARE ARTICLE
ASI absconded in bribery case from Vigilance. arrested
ASI absconded in bribery case from Vigilance. arrested

ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ

 ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement