ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਅਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Aug 19, 2023, 9:23 pm IST
Updated : Aug 19, 2023, 9:27 pm IST
SHARE ARTICLE
photo
photo

ਦੋ ਏਕੜ ਜ਼ਮੀਨ 'ਤੇ ਖੇਤੀਬਾੜੀ ਕਰ ਕੇ ਪਰਿਵਾਰ ਦਾ ਕਰਦਾ ਸੀ ਪਾਲਣ-ਪੋਸ਼ਣ

 

ਸੰਗਰੂਰ : ਸੰਗਰੂਰ ਦੇ ਨਾਲ ਲੱਗਦੇ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਨੇ  ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਜਸਪਾਲ ਸਿੰਘ ਭੋਲਾ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਜਸਪਾਲ ਸਿੰਘ ਆਪਣੀ ਦੋ ਕੁ ਏਕੜ ਜ਼ਮੀਨ 'ਤੇ ਖੇਤੀਬਾੜੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ  ਸੀ ਤੇ ਕਰਜ਼ੇ ਦੀ ਦੇਣਦਾਰੀ ਕਰਕੇ ਪਿਛਲੇ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਕਰਜ਼ੇ ਤੋਂ ਤੰਗ ਹੋ ਕੇ ਕਿਸਾਨ ਨੇ ਆਪਣੇ ਖੇਤ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਬਾਦਲ ਸਿੰਘ ਨੇ ਦਸਿਆ ਕਿ ਮ੍ਰਿਤਕ ਕਿਸਾਨ ਦੇ ਪੁੱਤਰ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਸਰਕਾਰੀ ਹਸਪਤਾਲ ਸੁਨਾਮ ਤੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement