Kapurthala: ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਮਹਿਲਾ ਦੀ ਨਿਸ਼ਾਨਦੇਹੀ 'ਤੇ ਇਕ ਹੋਰ ਆਰੋਪੀ ਗ੍ਰਿਫਤਾਰ ,ਦੋਵੇਂ ਮਿਲ ਕੇ ਕਰਦੇ ਸੀ ਨਸ਼ਾ ਸਪਲਾਈ
Published : Aug 19, 2024, 1:33 pm IST
Updated : Aug 19, 2024, 1:37 pm IST
SHARE ARTICLE
Two smugglers arrested
Two smugglers arrested

ਉਕਤ ਮਹਿਲਾ ਨੂੰ ਬੀਤੇ ਦਿਨੀਂ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਸੀ ਕਾਬੂ

Kapurthala News : ਕਪੂਰਥਲਾ ਦੇ ਥਾਣਾ ਸੁਭਾਨਪੁਰ ਪੁਲਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੇ ਮਾਮਲੇ 'ਚ ਆਰੋਪੀ ਔਰਤ ਦੀ ਨਿਸ਼ਾਨਦੇਹੀ 'ਤੇ ਇਕ ਹੋਰ ਆਰੋਪੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਬਾਦਸ਼ਾਹਪੁਰ ਚੌਕੀ ਦੇ ਇੰਚਾਰਜ ਲਖਵੀਰ ਸਿੰਘ ਨੇ ਕੀਤੀ ਹੈ।

ਥਾਣਾ ਸੁਭਾਨਪੁਰ ਦੇ ਐਸਐਚਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗਸ਼ਤ ਦੌਰਾਨ ਥਾਣਾ ਬਾਦਸ਼ਾਹਪੁਰ ਦੇ ਇੰਚਾਰਜ ਲਖਵੀਰ ਸਿੰਘ ਨੇ ਮਹਿਲਾ ਤਸਕਰ ਰਾਜ ਕੌਰ ਉਰਫ਼ ਰਾਣੀ ਵਾਸੀ ਡੇਰੇ ਬਾਦਸ਼ਾਹਪੁਰ ਨੂੰ 112 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਜਿਸ ਦੇ ਖਿਲਾਫ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁੱਛਗਿੱਛ ਦੌਰਾਨ ਫੜੀ ਗਈ ਔਰਤ ਨੇ ਦੱਸਿਆ ਕਿ ਇਸ ਕੰਮ ਵਿੱਚ ਜਗਦੀਸ਼ ਸਿੰਘ ਉਰਫ ਮੰਗਾ ਉਰਫ ਰਵੀ ਵਾਸੀ ਪਿੰਡ ਬਿਜਲੀ ਨੰਗਲ ਢਿਲਵਾਂ ਵੀ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

 

Location: India, Punjab

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement