ਹਾਈ ਕੋਰਟ ਦੀ ਸਟੇਅ ਕਾਰਨ SGPC ਚੋਣਾਂ ਵਿਚ ਹੋ ਰਹੀ ਹੈ ਦੇਰੀ : ਗ੍ਰਹਿ ਰਾਜ ਮੰਤਰੀ
Published : Aug 19, 2025, 9:54 pm IST
Updated : Aug 19, 2025, 9:54 pm IST
SHARE ARTICLE
SGPC
SGPC

ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਵਿਚ ਪੁਛਿਆ ਸੀ ਸਵਾਲ

ਨਵੀਂ ਦਿੱਲੀ : ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ ਪਰ ਹਾਈ ਕੋਰਟ ਵਿਚ ਦਾਇਰ ਕਈ ਪਟੀਸ਼ਨਾਂ ਦੇ ਸਟੇਅ ਹੋਣ ਕਾਰਨ ਇਨ੍ਹਾਂ ਚੋਣਾਂ ਵਿਚ ਦੇਰੀ ਹੋ ਰਹੀ ਹੈ| 

ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲੋਕ ਸਭਾ ਵਿਚ ਪੁ¾ਛੇ ਇਕ ਲਿਖਤੀ ਸਵਾਲ ਦੇ ਜਵਾਬ ਵਿਚ ਇਹ ਜਾਣਕਾਰੀ ਦਿਤੀ ਹੈ| ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਵਿਚ ਇਹ ਵਿਵਸਥਾ ਹੈ ਕਿ ਮੁੱਖ ਕਮਿਸ਼ਨਰ ਨੋਟੀਫਿਕੇਸ਼ਨ ਰਾਹੀਂ ਸ਼੍ਰੋਮਣੀ ਕਮੇਟੀ ਬੋਰਡ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਦੀ ਤਰੀਕ ਜਾਂ ਤਾਰੀਕਾਂ ਤੈਅ ਕਰਨਗੇ।  

ਉਨ੍ਹਾਂ ਕਿਹਾ, ‘‘ਸਿ¾ਖ ਗੁਰਦੁਆਰਾ ਚੋਣ ਬੋਰਡ ਨਿਯਮ, 1959 ਤਹਿਤ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨ ਚੋਣਾਂ ਕਰਵਾਉਣ ਲਈ ਨਾਮਜ਼ਦ ਅਥਾਰਟੀ ਹੈ। ਇਸ ਅਨੁਸਾਰ ਸਰਕਾਰ ਨੇ ਇਕ ਮੁੱਖ ਕਮਿਸ਼ਨਰ ਨਿਯੁਕਤ ਕੀਤਾ ਹੈ ਜਿਸ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਰਾਜ ਸਰਕਾਰਾਂ ਦੇ ਨਾਲ-ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਨੋਟੀਫਿਕੇਸ਼ਨਾਂ ਵਿਚ ਉਨ੍ਹਾਂ ਨੂੰ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 48 ਅਨੁਸਾਰ ਨਵੇਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।’’ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement