ਹਰਸਿਮਰਤ ਦਾ ਅਸਤੀਫ਼ਾ ਸਿਆਸੀ ਡਰਾਮਾ : ਸੁਖਜਿੰਦਰ ਸਿੰਘ ਰੰਧਾਵਾ
Published : Sep 19, 2020, 1:11 am IST
Updated : Sep 19, 2020, 1:11 am IST
SHARE ARTICLE
image
image

ਹਰਸਿਮਰਤ ਦਾ ਅਸਤੀਫ਼ਾ ਸਿਆਸੀ ਡਰਾਮਾ : ਸੁਖਜਿੰਦਰ ਸਿੰਘ ਰੰਧਾਵਾ

ਜਲੰਧਰ, 18 ਸਤੰਬਰ (ਇੰਦਰਜੀਤ ਸਿੰਘ ਲਵਲਾ) : ਕੇਂਦਰ ਸਰਕਾਰ ਵਲੋਂ ਸੰਸਦ 'ਚ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿਤੇ ਗਏ ਅਸਤੀਫ਼ੇ ਨੂੰ ਪੰਜਾਬ ਦੇ ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿਆਸੀ ਡਰਾਮਾ ਕਰਾਰ ਦਿਤਾ ਹੈ।
ਮੰਤਰੀ ਰੰਧਾਵਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਬਾਦਲ ਵਾਕਿਆ ਹੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੁਧ ਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਲਈ ਖੜ੍ਹਾ ਹੋਇਆ ਹੈ ਤਾਂ ਉਸ ਨੂੰ ਫਿਰ ਭਾਜਪਾ ਨਾਲੋਂ ਨਾਤਾ ਤੋੜਨਾ ਚਾਹੀਦਾ ਹੈ ਨਾ ਕਿ ਕੇਂਦਰੀ ਮੰਤਰੀ ਦਾ ਅਹੁਦਾ ਛੱਡਣ ਕੇ ਸਿਆਸੀ ਡਰਾਮਾ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦਾ ਤਾਂ ਇਹ ਹਾਲ ਹੈ ਕਿ ਤਲਾਕ ਵੀ ਦਿਆਂਗੀ ਤੇ ਰਹਾਂਗੀ ਵੀ ਤੁਹਾਡੇ ਘਰ ਵਿਚ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਇਥੇ ਵਰਚੂਅਲ ਕਿਸਾਨ ਮੇਲੇ 'ਚ ਸ਼ਿਰਕਤ ਕਰਨ ਲਈ ਪੁੱਜੇ ਹੋਏ ਸਨ। ਮੇਲੇ 'ਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਸ਼ਮੂਲੀਅਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਖੇਤੀ ਆਰਡੀਨੈਂਸ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖ਼ੁਦਕੁਸ਼ੀਆਂ ਦੇ ਰਾਹ ਪਿਆ ਪੰਜਾਬ ਦਾ ਕਿਸਾਨ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਦੇਣ ਨਾਲ ਪੂਰੀ ਤਰ੍ਹਾਂ ਉਜੜ ਜਾਵੇਗਾ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਪੰਜਾਬ ਪਹਿਲਾਂ ਹੀ ਕਰੀਬ 30 ਸਾਲ ਤਕ ਅਤਿਵਾਦ ਦੇ ਕਾਲੇ ਦੌਰ 'ਚੋਂ ਲੰਘਿਆ ਹੈ ਤੇ ਮਸਾਂ ਪੈਰਾਂ ਸਿਰ ਹੋਏ ਇਸ ਖੇਤੀ ਪ੍ਰਦਾਨ ਸੂਬੇ ਨੂੰ ਕੇਂਦਰ ਸਰਕਾਰ ਵਲੋਂ ਤਬਾਹ ਕੀਤੇ ਜਾਣ ਨਾਲ ਇਥੇ ਮੁੜ ਕਾਲੇ ਦੌਰ ਵਰਗੇ ਪਰਤ ਆਉਣਗੇ।
ਫ਼ੋਟੋ : Jal lovla ੧imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement