ਪੰਜਾਬ ਕਾਂਗਰਸ ਵਿੱਚ ਨਵਾਂ ਮੋੜ, ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ
Published : Sep 19, 2021, 10:39 am IST
Updated : Sep 19, 2021, 10:39 am IST
SHARE ARTICLE
Ambika Soni
Ambika Soni

ਫੈਸਲੇ ਪਿੱਛੇ ਦੱਸਿਆ ਸਿਹਤ ਦਾ ਕਾਰਨ

 

ਚੰਡੀਗੜ੍ਹ: ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਦੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ।

 

Sports Minister Ambika Sonir Ambika Soni

 

ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਸਿਰਫ ਸਿੱਖ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਿੱਚ ਕੋਈ ਸਿੱਖ ਨਹੀਂ ਰਹੇਗਾ ਤਾਂ ਕੌਣ ਹੋਵੇਗਾ? ਅੰਬਿਕਾ ਸੋਨੀ ਨੇ ਇਹ ਵੀ ਕਿਹਾ ਹੈ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਅਤੇ ਸਤਿਕਾਰਯੋਗ ਹੈ ਪਰ ਉਹ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਾ ਨਹੀਂ ਚਾਹੁੰਦੀ।

 

 

Ambika Soni
Ambika Soni

 

ਅੰਬਿਕਾ ਸੋਨੀ ਨੇ ਆਪਣੇ ਫੈਸਲੇ ਪਿੱਛੇ ਸਿਹਤ ਦਾ ਕਾਰਨ ਦੱਸਿਆ। ਪਾਰਟੀ ਦੇ ਸਾਰੇ ਲੋਕਾਂ ਨੇ ਵਾਰ -ਵਾਰ ਅੰਬਿਕਾ ਸੋਨੀ ਨੂੰ ਇਹ ਅਹੁਦਾ ਸੰਭਾਲਣ ਲਈ ਕਿਹਾ ਕਿ ਆਪ ਦੇ ਨਾਂ ਨਾਲ ਸਹਿਮਤੀ ਹੋਵੇਗੀ ਅਤੇ ਸਰਬਸੰਮਤੀ ਨਾਲ ਹਰ ਕੋਈ  ਤੁਹਾਨੂੰ ਸਵੀਕਾਰ ਕਰੇਗਾ ਪਰ ਅੰਬਿਕਾ ਸੋਨੀ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement