ਫਗਵਾੜਾ 'ਚ ਦੇਰ ਰਾਤ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

By : GAGANDEEP

Published : Sep 19, 2023, 7:45 am IST
Updated : Sep 19, 2023, 10:28 am IST
SHARE ARTICLE
photo
photo

ਪੰਕਜ ਦੁੱਗਲ (40) ਵਜੋਂ ਹੋਈ ਮ੍ਰਿਤਕ ਦੀ ਪਛਾਣ

 

ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸ਼ਹਿਰ ਵਿਚ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਗੋਲੀਬਾਰੀ ਦੀ ਇਹ ਘਟਨਾ ਫਗਵਾੜਾ ਦੇ ਨਿਊ ਮਨਸਾ ਦੇਵੀ ਨਗਰ ਵਿੱਚ ਵਾਪਰੀ। ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਪੰਕਜ ਦੁੱਗਲ ਵਜੋਂ ਹੋਈ ਹੈ। ਪੰਕਜ ਦੁੱਗਲ ਕਰਿਆਨੇ ਦਾ ਕਾਰੋਬਾਰ ਕਰਦਾ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਦਾ ਹਿਮਾਚਲ ਵਿੱਚ ਕਾਰੋਬਾਰ ਸੀ। ਉਹ ਉਥੇ ਸਾਮਾਨ ਸਪਲਾਈ ਕਰਦਾ ਸੀ।

 

ਇਹ ਵੀ ਪੜ੍ਹੋ: ਮਖਾਣਿਆਂ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਦੂਰ ਹੁੰਦੀ ਹੈ ਪੇਟ ਦੀ ਜਲਣ

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋ ਅਣਪਛਾਤੇ ਵਿਅਕਤੀ ਪੰਕਜ ਦੁੱਗਲ ਦੇ ਘਰ ਆਏ, ਉਸ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਹਮਲਾਵਰਾਂ ਨੇ ਪੰਕਜ 'ਤੇ ਦੋ ਗੋਲੀਆਂ ਚਲਾਈਆਂ। ਦਿਲ ਵਿਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਜਦਕਿ ਇੱਕ ਗੋਲੀ ਉਸ ਦੇ ਢਿੱਡ ਵਿਚ ਲੱਗੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ  ਪੰਕਜ ਨੂੰ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਉਹ ਮਰ ਚੁੱਕਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਗੁਰਪ੍ਰੀਤ ਸਿੰਘ ਗਿੱਲ ਥਾਣਾ ਇੰਚਾਰਜ ਸਣੇ ਮੌਕੇ ’ਤੇ ਪੁੱਜੇ। 

ਇਹ ਵੀ ਪੜ੍ਹੋ: ਡਾਗ ਫ਼ਾਰਮਿੰਗ ਨਾਲ ਵੀ ਕੀਤੀ ਜਾ ਸਕਦੀ ਹੈ ਦੁਗਣੀ ਕਮਾਈ 

ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਮਨਸਾ ਦੇਵੀ ਨਗਰ ਵਿਚ ਕਿਸੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿਤੀਆਂ । ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ ਹਿਮਾਚਲ ਵਿਚ ਕੰਮ ਕਰਦਾ ਸੀ ਅਤੇ ਉਥੇ ਕਰਿਆਨੇ ਦਾ ਸਮਾਨ ਸਪਲਾਈ ਕਰਦਾ ਸੀ। ਫਿਲਹਾਲ ਇਸ ਘਟਨਾ ਨੂੰ ਕਿੰਨੇ ਲੋਕਾਂ ਨੇ ਅੰਜਾਮ ਦਿੱਤਾ, ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement