ਦਵਾਈ ਲੈ ਕੇ ਆ ਰਹੇ ਪਤੀ-ਪਤਨੀ ਨੂੰ ਰੋਡਵੇਜ਼ ਬੱਸ ਨੇ ਮਾਰੀ ਟੱਕਰ; ਪਤਨੀ ਦੀ ਮੌਤ
Published : Sep 19, 2023, 8:53 pm IST
Updated : Sep 19, 2023, 8:53 pm IST
SHARE ARTICLE
File Photo
File Photo

ਡਰਾਈਵਰ ਅਤੇ ਕੰਡਕਟਰ ਫਰਾਰ



ਗੁਰਦਾਸਪੁਰ: ਗੁਰਦਾਸਪੁਰ ਦੇ ਮੰਡੀ ਚੌਕ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਪੰਜਾਬ ਰੋਡਵੇਜ਼ ਦੀ ਬੱਸ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਦੌਰਾਨ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਕੇ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੁਲਜ਼ਮ ਬੱਸ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਫਿਲਹਾਲ ਪੁਲਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ।

ਇਹ ਵੀ ਪੜ੍ਹੋ: ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਨਤਮਸਤਕ 

ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਔਰਤ ਨੀਤਾ ਦੇ ਪਤੀ ਰੂਪਾ ਮਸੀਹ ਨੇ ਦਸਿਆ ਕਿ ਉਹ ਸੰਗਲਪੁਰਾ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਸੀ, ਇਸ ਲਈ ਉਹ ਦਵਾਈ ਲੈ ਕੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਮੰਡੀ ਰੋਡ ’ਤੇ ਬੂਟਾਂ ਵਾਲੀ ਗਲੀ ਕੋਲ ਪੁੱਜਾ ਤਾਂ ਰੋਡਵੇਜ਼ ਦੀ ਬੱਸ ਨੇ ਉਸ ਨੂੰ ਸਾਈਡ ’ਤੇ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: 50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ JE ਰੰਗੇ ਹੱਥੀਂ ਕਾਬੂ 

ਜਿਸ ਕਾਰਨ ਉਸਦਾ ਮੋਟਰਸਾਈਕਲ ਸੰਤੁਲਨ ਗੁਆ ​​ਬੈਠਾ ਅਤੇ ਉਸ ਦੀ ਪਤਨੀ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਈ। ਉਸ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਸਿਆ ਕਿ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ।  

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement