Punjab News: ਪੰਜਾਬ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
Published : Sep 19, 2024, 7:59 am IST
Updated : Sep 19, 2024, 10:06 am IST
SHARE ARTICLE
The police made an encounter with the miscreants
The police made an encounter with the miscreants

Punjab News: ਜਵਾਬੀ ਕਾਰਵਾਈ ’ਚ ਇੱਕ ਬਦਮਾਸ਼ ਗੋਲੀ ਲੱਗਣ ਕਾਰਨ ਹੋਇਆ ਜ਼ਖ਼ਮੀ

 

Punjab News: ਪੰਜਾਬ ਦੇ ਤਰਨਤਾਰਨ 'ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖ਼ਮੀ ਅਪਰਾਧੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ।

ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਜ਼ਖ਼ਮੀ ਮੁਜਰਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।

ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ 'ਚ ਵਿਦੇਸ਼ਾਂ 'ਚ ਰਹਿੰਦੇ ਗੈਂਗਸਟਰ ਲਗਾਤਾਰ ਵਪਾਰੀਆਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ ਅਤੇ ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ 'ਤੇ ਗੋਲੀਆਂ ਵੀ ਚਲਾ ਦਿੱਤੀਆਂ ਸਨ | ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਬਦਮਾਸ਼ਾਂ ਦੀ ਭਾਲ ਵਿੱਚ ਜੁਟੀ ਹੋਈ ਸੀ।

ਡੀਐਸਪੀ ਪੱਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿੱਚ ਉਕਤ ਵਿਅਕਤੀਆਂ ਨੇ ਘਰਿਆਲਾ ਦੇ ਇੱਕ ਸੁਨਿਆਰੇ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement