ਭਾਰਤੀ ਲੋਕਤੰਤਰ ਸੱਭ ਤੋਂ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ: ਸੋਨੀਆ ਗਾਂਧੀ
Published : Oct 19, 2020, 6:39 am IST
Updated : Oct 19, 2020, 6:39 am IST
SHARE ARTICLE
image
image

ਭਾਰਤੀ ਲੋਕਤੰਤਰ ਸੱਭ ਤੋਂ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ: ਸੋਨੀਆ ਗਾਂਧੀ

ਕਿਹਾ, ਤਿੰਨੇ ਖੇਤੀ ਕਾਨੂੰਨ 'ਹਰੀ ਕ੍ਰਾਂਤੀ' ਤੋਂ ਪ੍ਰਾਪਤ ਹੋਏ ਲਾਭ ਨੂੰ ਖ਼ਤਮ ਕਰਨ ਲਈ ਬਣਾਏ
 

ਨਵੀਂ ਦਿੱਲੀ, 18 ਅਕਤੂਬਰ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ, ਕੋਵਿਡ-19 ਮਹਾਂਮਾਰੀ, ਆਰਥਕਤਾ ਦੀ ਸਥਿਤੀ ਅਤੇ ਦਲਿਤਾਂ ਵਿਰੁਧ ਕਥਿਤ ਅਤਿਆਚਾਰ ਨਾਲ ਨਜਿੱਠਣ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਦਾਅਵਾ ਕੀਤਾ ਕਿ ਭਾਰਤੀ ਲੋਕਤੰਤਰ ਸਭ ਤੋਂ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ।
ਸੋਨੀਆ ਨੇ ਹਾਲ ਹੀ 'ਚ ਸਰਕਾਰ ਦੁਆਰਾ ਲਾਗੂ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ 'ਕਾਲੇ ਵਿਰੋਧੀ ਖੇਤੀਬਾੜੀ ਕਾਨੂੰਨ' ਕਹਿੰਦੇ ਹੋਏ ਦੋਸ਼ ਲਾਇਆ  ਹੈ ਕਿ 'ਹਰੀ ਕ੍ਰਾਂਤੀ' ਤੋਂ ਪ੍ਰਾਪਤ ਹੋਏ ਲਾਭ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਹੈ।
ਕਾਂਗਰਸ ਜਨਰਲ ਸਕੱਤਰਾਂ ਅਤੇ ਸੂਬਾਈ ਇੰਚਾਰਜਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸੋਨੀਆ ਗਾਂਧੀ ਨੇ ਦੋਸ਼ ਲਾਇਆ ਕਿ ਦੇਸ਼ 'ਚ ਇਕ ਅਜਿਹੀ ਸਰਕਾਰ ਹੈ ਜੋ ਦੇਸ਼ ਦੇ ਨਾਗਰਿਕਾਂ ਦੇ ਹੱਕ ਮੁੱਠੀ ਭਰ ਪੂੰਜੀਪਤੀਆਂ ਨੂੰ ਸੌਂਪਣਾ ਚਾਹੁੰਦੀ ਹੈ। ਪਿਛਲੇ ਮਹੀਨੇ ਕਾਂਗਰਸ ਵਿਚ ਵੱਡੇ ਸੰਗਠਨਾਤਮਕ ਤਬਦੀਲੀ ਤੋਂ ਬਾਅਦ ਸੋਨੀਆ ਗਾਂਧੀ ਨੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਪਹਿਲੀ ਵਾਰ ਮੀਟਿੰਗ ਕੀਤੀ।

ਹਾਲ ਹੀ 'ਚ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਬਾਰੇ ਸਰਕਾਰ ਨੂੰ ਘੇਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨਾਲ ਭਾਰਤ ਦੀ ਲਚਕੀਲੀ ਖੇਤੀ ਆਧਾਰਤ ਆਰਥਕਤਾ ਦੀ ਬੁਨਿਆਦ ਉੱਤੇ ਹਮਲਾ ਕੀਤਾ ਹੈ।
ਗਾਂਧੀ ਨੇ ਕਿਹਾ, “ਹਰੀ ਕ੍ਰਾਂਤੀ ਤੋਂ ਹੋਏ ਲਾਭ ਨੂੰ ਖ਼ਤਮ ਕਰਨ ਲਈ ਇਕ ਸਾਜਿਸ਼ ਰਚੀ ਗਈ ਹੈ। ਕਰੋੜਾਂ ਖੇਤੀ ਮਜ਼ਦੂਰਾਂ, ਹਿੱਸੇਦਾਰਾਂ, ਕਿਰਾਏਦਾਰਾਂ, ਛੋਟੇ ਅਤੇ ਸੀਮਾਂਤ ਕਿਸਾਨਾਂ, ਛੋਟੇ ਦੁਕਾਨਦਾਰਾਂ ਦੀ ਰੋਜ਼ੀ ਰੋਟੀ ਉੱਤੇ ਹਮਲਾ ਕੀਤਾ ਗਿਆ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਮਿਲ ਕੇ
ਇਸ ਸਾਜਿਸ਼ ਨੂੰ ਨਾਕਾਮ ਕਰੀਏimageimage

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement