ਨਾਬਾਲਗਾ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜ਼ਿਨਾਹ ਕੀਤਾ
Published : Oct 19, 2020, 7:47 pm IST
Updated : Oct 19, 2020, 7:47 pm IST
SHARE ARTICLE
 The minor
The minor

ਜਬਰ-ਜ਼ਿਨਾਹ ਕਰਨ ਵਾਲੇ 2 ਮੁਲਜ਼ਮਾਂ 'ਚੋਂ ਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 ਗੁਰਦਾਸਪੁਰ: ਦੇਸ਼ ਵਿੱਚ ਨਾਬਾਲਗ ਬੱਚੀਆਂ ਨਾਲ ਛੇੜਛਾੜ ਅਤੇ ਬਲਾਤਕਾਰ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਲਗਾਤਾਰ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ । ਅਜਿਹੀਆਂ ਘਟਨਾਵਾਂ ਨਿੱਤ ਦਿਨ ਵਾਪਰ ਰਹੀਆਂ ਹਨ । ਪੁਲਿਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਅਸਮਰੱਥ ਸਾਬਤ ਹੋ ਰਹੀ ਹੈ । ਅਜਿਹੀ ਹੀ ਇਕ ਘਟਨਾ ਕਲਾਨੌਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ਦੀ ਹੈ ।

 The minorThe minor
ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਵਾਲੇ 2 ਮੁਲਜ਼ਮਾਂ 'ਚੋਂ ਇਕ ਨੂੰ ਤਿੱਬੜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਤਿੱਬੜ ਪੁਲਿਸ ਸਟੇਸ਼ਨ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਕਲਾਨੌਰ ਪੁਲਿਸ ਸਟੇਸ਼ਨ ਅਧੀਨ ਇਕ ਪਿੰਡ ਦੀ ਨਾਬਾਲਗ ਲੜਕੀ ਜਦ ਖੇਤਾਂ 'ਚ ਬਾਥਰੂਮ ਆਦਿ ਲਈ ਗਈ ਤਾਂ ਉਥੇ ਅਮਨ ਪੁੱਤਰ ਬੀਰਾ ਮਸੀਹ ਅਤੇ ਰੋਬਨ ਪੁੱਤਰ ਮਾਨਾ ਮਸੀਹ ਵਾਸੀ ਪਿੰਡ ਬੱਬਰੀ ਨੰਗਲ, ਉਸ ਨੂੰ ਡਰਾ ਧਮਕਾ ਕੇ ਮੋਟਰਸਾਈਕਲ 'ਤੇ ਬੈਠਾ ਕੇ ਕਿਸੇ ਅਣਪਛਾਤੇ ਸਥਾਨ 'ਤੇ ਲੈ ਗਏ ।

 The minorThe minor
ਉਥੇ ਅਮਨ ਨੇ ਉਸ ਨਾਲ ਜਬਰਦਸ਼ਤੀ ਦੋ ਵਾਰ ਜਬਰ-ਜ਼ਨਾਹ ਕੀਤਾ । ਅਗਲੀ ਸਵੇਰੇ ਮੁਲਜ਼ਮ ਪੀੜਤਾ ਨੂੰ ਪਿੰਡ ਦੇ ਬਾਹਰ ਉਤਾਰ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ । ਇਸ ਮਾਮਲੇ 'ਚ ਅਮਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਸਰੇ ਦੀ ਭਾਲ ਕੀਤੀ ਜਾ ਰਹੀ ਹੈ । ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਤਾਂਕਿ ਦੂਸਰੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement