ਅਨਿਲ ਜੋਸ਼ੀ ਨੇ ਕਿਸਾਨਾਂ ਪ੍ਰਤੀ ਸੁਰ ਬਦਲੇ 
Published : Oct 19, 2021, 7:50 am IST
Updated : Oct 19, 2021, 7:50 am IST
SHARE ARTICLE
image
image

ਅਨਿਲ ਜੋਸ਼ੀ ਨੇ ਕਿਸਾਨਾਂ ਪ੍ਰਤੀ ਸੁਰ ਬਦਲੇ 

ਕਿਹਾ, ਰੋਜ਼-ਰੋਜ਼ ਬੰਦ ਤੇ ਜਾਮ ਨਾਲ ਕਿਸਾਨ ਅੰਦੋਲਨ ਅਪਣਾ ਆਧਾਰ ਗਵਾ ਦੇਵੇਗਾ

ਖੰਨਾ, 18 ਅਕਤੂਬਰ (ਅਰਵਿੰਦਰ ਸਿੰਘ ਟੀਟੂ, ਸਲੌਦੀ): ਭਾਜਪਾ ਨੂੰ  ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਅਨਿਲ ਜੋਸ਼ੀ ਅੱਜ ਖੰਨਾ ਵਿਖੇ ਪੁੱਜੇ |
ਇਸ ਮੌਕੇ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਸਾਨ ਸੰਗਠਨਾਂ 'ਤੇ ਵਾਰ ਕਰਦਿਆਂ ਕਿਹਾ ਕਿ ਰੋਜ਼- ਰੋਜ਼ ਬੰਦ ਅਤੇ ਜਾਮ ਨਾਲ ਕਿਸਾਨ ਅੰਦੋਲਨ ਅਪਣਾ ਆਧਾਰ ਗਵਾ ਦੇਵੇਗਾ | ਦਸਣਯੋਗ ਹੈ ਕਿ ਅਨਿਲ ਜੋਸ਼ੀ ਨੇ ਕਿਸਾਨੀ ਮੁੱਦੇ 'ਤੇ ਭਾਜਪਾ ਵਿਰੁਧ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ  ਪਾਰਟੀ ਵਿਚੋਂ ਕੱਢ ਦਿਤਾ ਗਿਆ ਸੀ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਦੇ ਲੋਕਾਂ ਨੇ ਸਫ਼ਲ ਬਣਾਇਆ ਜੇਕਰ ਇਸੇ ਤਰ੍ਹਾਂ ਰੋਜ਼ਾਨਾ ਸੜਕ ਅਤੇ ਰੇਲ ਮਾਰਗ ਜਾਮ ਹੁੰਦੇ 
ਰਹਿਣਗੇ ਤਾਂ ਲੋਕ ਸਾਥ ਦੇਣਾ ਬੰਦ ਕਰ ਦੇਣਗੇ, 

ਕਿਉਂਕਿ ਇਸ ਨਾਲ ਲੋਕਾਂ ਦੇ ਵਪਾਰ ਦਾ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਨਿਹੰਗਾਂ ਵੱਲੋਂ ਲਖਬੀਰ ਸਿੰਘ ਦੀ ਹੱਤਿਆਂ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਮਾਜ 'ਤੇ ਕੋਈ ਵੀ ਧਰਮ ਅਜਿਹੇ ਅਪਰਾਧ ਦੀ ਇਜਾਜ਼ਤ ਨਹੀਂ ਦਿੰਦਾ ਅਤੇ ਇਸ ਮਾਮਲੇ ਦੀ ਹਰ ਪੱਖ ਤੋਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਜੋਸ਼ੀ ਨੇ ਕੇਂਦਰ ਤੋਂ ਕਾਲੇ ਕਾਨੂੰਨਾਂ ਨੂੰ  ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਫੱਲੀ ਜਲਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਣਗੇ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement