ਕੁਆਰਾ ਦੱਸ ਕੇ ਵਿਆਹੇ ਵਿਅਕਤੀ ਨੇ ਕੁੜੀ ਨਾਲ ਕਰਵਾਇਆ ਵਿਆਹ, ਫਿਰ ਮਾਰੀ 24 ਲੱਖ ਰੁਪਏ ਦੀ ਠੱਗੀ
Published : Oct 19, 2022, 5:20 pm IST
Updated : Oct 19, 2022, 5:20 pm IST
SHARE ARTICLE
A married man pretending to be single got married to a girl
A married man pretending to be single got married to a girl

ਫ਼ਿਲਹਾਲ ਦੋਵੇਂ ਮੁਲਜ਼ਮ ਫਰਾਰ ਹੋ ਗਏ ਹਨ

 

ਪਟਿਆਲਾ: ਇੱਕ ਵਿਆਹੇ ਵਿਅਕਤੀ ਵਲੋਂ ਆਪਣੇ ਆਪ ਨੂੰ ਕੁਆਰਾ ਦੱਸ ਕੇ ਕੁੜੀ ਨਾਲ ਵਿਆਹ ਕਰਵਾਉਣ ਤੋਂ ਬਾਅਦ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਅਜੀਬੋ-ਗਰੀਬ ਮਾਮਲਾ ਥਾਣਾ ਤ੍ਰਿਪੜੀ ਅਧੀਨ ਪੈਂਦੇ ਨਿਊ ਬਸੰਤ ਨਗਰ ਦਾ ਹੈ। ਜਦ ਕੁੜੀ ਨੂੰ ਇਸ ਸਭ ਬਾਰੇ ਪਤਾ ਲੱਗਿਆ ਤਾਂ ਵਿਅਕਤੀ ਦੀ ਪਹਿਲੀ ਪਤਨੀ ਨੇ ਉਸ ਨੂੰ ਫ਼ੋਨ ਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਨਿਊ ਬਸੰਤ ਵਿਹਾਰ ਦੀ ਰਹਿਣ ਵਾਲੀ ਕਿਰਨਪ੍ਰੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦੇ ਪਤੀ ਸੋਮਨਾਥ ਰਾਓ ਦਾ ਵਿਆਹ ਪਿੰਡ ਮੈਣ ਦੀ ਰਹਿਣ ਵਾਲੀ ਪਰਵੀਨ ਕੌਰ ਨਾਲ 2006 'ਚ ਹੋਇਆ ਸੀ। ਇਸ ਦੇ ਬਾਵਜੂਦ ਸੋਮਨਾਥ ਨੇ ਖ਼ੁਦ ਨੂੰ ਕੁਆਰਾ ਦੱਸ ਕੇ ਉਸ ਨਾਲ ਵਿਆਹ ਕਰਵਾ ਲਿਆ।

ਫ਼ਿਰ ਉਸ ਤੋਂ ਵਿਦੇਸ਼ ਭੇਜਣ ਦੇ ਨਾਂ 'ਤੇ 24 ਲੱਖ ਰੁਪਏ ਵੀ ਲੈ ਲਏ। ਜਦ ਉਸ ਨੂੰ ਪਤੀ ਦੇ ਪਹਿਲੇ ਵਿਆਹ ਬਾਰੇ ਪਤਾ ਲੱਗਿਆ ਤਾਂ ਉਹ ਹੈਰਾਨ ਰਹਿ ਗਈ। ਵਿਰੋਧ ਕਰਨ 'ਤੇ ਬੀਤੀ 7 ਸਤੰਬਰ ਨੂੰ ਮੁਲਜ਼ਮ ਦੀ ਪਹਿਲੀ ਪਤਨੀ ਪਰਵੀਨ ਕੌਰ ਨੇ ਕਿਰਨਪ੍ਰੀਤ ਨੂੰ ਫ਼ੋਨ ਕਰ ਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਤੋਂ ਬਾਅਦ ਸੋਮਨਾਥ ਕਿਰਨਪ੍ਰੀਤ ਤੋਂ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਦਾਜ ਨਾ ਮਿਲਣ 'ਤੇ ਉਸ ਨੇ ਕਿਰਨਪ੍ਰੀਤ ਨੂੰ ਘਰੋਂ ਕੱਢ ਦਿੱਤਾ ਅਤੇ ਉਸ ਦੇ ਸੋਨੇ ਦੇ 10 ਤੋਲੇ ਗਹਿਣੇ ਵੀ ਆਪਣੇ ਕੋਲ ਰੱਖ ਲਏ। ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਤ੍ਰਿਪੜੀ ਦੀ ਪੁਲਿਸ ਵੱਲੋਂ ਮੁਲਜ਼ਮ ਸੋਮਨਾਥ ਅਤੇ ਉਸ ਦੀ ਪਹਿਲੀ ਪਤਨੀ ਪਰਵੀਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫ਼ਿਲਹਾਲ ਦੋਵੇਂ ਮੁਲਜ਼ਮ ਫਰਾਰ ਹੋ ਗਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement