ਆਈ.ਪੀ.ਐਸ. ਪ੍ਰੋਬੇਸ਼ਨਰੀ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Published : Oct 19, 2022, 4:13 pm IST
Updated : Oct 19, 2022, 4:13 pm IST
SHARE ARTICLE
photo
photo

ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਆਧੁਨਿਕ ਅਤੇ ਕੁਸ਼ਲ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ।

ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇੱਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਸਰਮਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement