ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

By : GAGANDEEP

Published : Oct 19, 2023, 6:00 pm IST
Updated : Oct 19, 2023, 6:32 pm IST
SHARE ARTICLE
Harjot Singh Bains
Harjot Singh Bains

'ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ'

ਚੰਡੀਗੜ੍ਹ : ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਨੇ ਅੱਜ  ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰੋਟੀ ਖਾ ਰਹੇ ਕਾਮੇ ਨੂੰ ਰੋਡ ਰੋਲਰ ਨੇ ਕੁਚਲਿਆ, ਮੌਕੇ 'ਤੇ ਹੋਈ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ। ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਬੀਐਸਐਫ਼ ਦੀ ਕਾਰਵਾਈ,ਖੇਮਕਰਨ ਦੇ ਇਲਾਕੇ 'ਚੋਂ ਬਰਾਮਦ ਕੀਤਾ ਡਰੋਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement