ਜ਼ਮਾਨਤ ਤੋਂ ਬਾਅਦ ਵੀ ਜੇਲ੍ਹ 'ਚ ਰਹਿਣਗੇ ਕੁਲਬੀਰ ਜ਼ੀਰਾ, ਪੁਲਿਸ ਨੇ ਮਾਮਲੇ 'ਚ ਨਵੀਂ ਧਾਰਾ ਜੋੜੀ
Published : Oct 19, 2023, 3:03 pm IST
Updated : Oct 19, 2023, 3:03 pm IST
SHARE ARTICLE
Kulbir Singh Zira
Kulbir Singh Zira

 ਹੁਣ ਸਾਬਕਾ ਵਿਧਾਇਕ ਨੂੰ ਉਸ 'ਚ ਵੀ ਲੈਣੀ ਪਵੇਗੀ ਜ਼ਮਾਨਤ 

ਫਿਰੋਜ਼ਪੁਰ - ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਅਤੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਈ 'ਤੇ ਰੋਕ ਲੱਗ ਗਈ ਹੈ। ਪੁਲਿਸ ਨੇ ਕੁਲਬੀਰ ਜ਼ੀਰਾ ਖਿਲਾਫ਼ ਇਕ ਹੋਰ ਧਾਰਾ ਜੋੜ ਦਿੱਤੀ ਹੈ। ਇਹ ਧਾਰਾ 107,151 ਹੈ। ਇਸ ਤੋਂ ਪਹਿਲਾਂ ਜ਼ੀਰਾ ਖ਼ਿਲਾਫ਼ ਸਰਕਾਰੀ ਦਫ਼ਤਰ ਵਿਚ ਦਾਖ਼ਲ ਹੋ ਕੇ ਦੁਰਵਿਵਹਾਰ ਅਤੇ ਕੰਮ ਵਿਚ ਵਿਘਨ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।    

ਇਸ ਮਾਮਲੇ ਵਿਚ ਉਹਨਾਂ ਨੂੰ ਜ਼ਮਾਨਤ ਮਿਲ ਗਈ ਸੀ ਪਰ ਹੁਣ ਨਵੀਂ ਧਾਰਾ ਜੋੜਨ ਨਾਲ ਉਹਨਾਂ ਨੂੰ ਇਸ ਮਾਮਲੇ ਵਿਚ ਮੁੜ ਜ਼ਮਾਨਤ ਲੈਣੀ ਪਵੇਗੀ। ਇਸ ਕਾਰਨ ਕੁਲਬੀਰ ਜ਼ੀਰਾ ਫਿਲਹਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਅੱਜ ਉਹਨਾਂ ਨੂੰ ਰੋਪੜ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ।      

ਸਾਬਕਾ ਵਿਧਾਇਕ ਜ਼ੀਰਾ ਨੂੰ ਪੁਲਿਸ ਨੇ 17 ਅਕਤੂਬਰ ਨੂੰ ਸਵੇਰੇ 4.30 ਵਜੇ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਉਹ ਬੁੱਢਾ ਸਾਹਿਬ ਗੁਰਦੁਆਰੇ ਮੱਥਾ ਟੇਕਣ ਗਏ ਹੋਏ ਸਨ। ਅਗਲੇ ਦਿਨ ਯਾਨੀ 18 ਅਕਤੂਬਰ ਨੂੰ ਜ਼ੀਰਾ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ। ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦੇਣ ਅਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਪੁਲਿਸ ਨੇ ਇੱਕ ਹਫ਼ਤਾ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।  

ਜ਼ੀਰਾ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਸਾਬਕਾ ਵਿਧਾਇਕ ਨੇ ਐਲਾਨ ਕੀਤਾ ਸੀ ਕਿ ਉਹ 17 ਅਕਤੂਬਰ ਨੂੰ ਸਵੇਰੇ ਬਾਬਾ ਬੁੱਢਾ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਣ ਤੋਂ ਬਾਅਦ ਫਿਰੋਜ਼ਪੁਰ ਦੇ ਐਸ.ਐਸ.ਪੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਉਹਨਾਂ ਖ਼ਿਲਾਫ਼ ਪ੍ਰੈੱਸ-ਕਾਨਫ਼ਰੰਸ ਕਰਨਗੇ। ਫਿਰੋਜ਼ਪੁਰ ਪੁਲਿਸ ਦੀ ਨਸ਼ਿਆਂ 'ਤੇ ਕਾਰਵਾਈ ਦਾ ਪਰਦਾਫਾਸ਼ ਕਰ ਕੇ ਉਹ ਅਪਣੀ ਗ੍ਰਿਫ਼ਤਾਰੀ ਦੇਣਾ ਚਾਹੁੰਦੇ ਸਨ ਪੁਲਿਸ ਨੇ ਉਹਨਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਜ਼ੀਰਾ ਦੀ ਗ੍ਰਿਫ਼ਤਾਰੀ ਕਾਰਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਸਨ।  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement